ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

CM ਕੇਜਰੀਵਾਲ ਨੇ ਪੰਜਾਬ 'ਚ ਮੁਖ ਮੰਤਰੀ ਦੇ ਚਿਹਰੇ ਦਾ ਕੀਤਾ ਖ਼ੁਲਾਸਾ

CM ਕੇਜਰੀਵਾਲ ਨੇ ਪੰਜਾਬ 'ਚ ਮੁਖ ਮੰਤਰੀ ਦੇ ਚਿਹਰੇ ਦਾ ਕੀਤਾ ਖ਼ੁਲਾਸਾ


LPTV / Chandigarh

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਆਪਣਾ ਕੁਨਵਾ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਦੇ ਚੱਲਦੇ ਅੱਜ ‘ਆਪ’ ਵਲੋਂ ਪੰਜਾਬ ਦੇ ਬਹੁਚਰਚਿਤ ਚਿਹਰੇ ਅਤੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਸਰ ਪਹੁੰਚੇ ਕੇਜਰੀਵਾਲ ਨੇ ਪੰਜਾਬ ਵਿਚ ਮੁੱਖ ਮੰਤਰੀ ਚਿਹਰੇ ’ਤੇ ਬੋਲਦੇ ਹੋਏ ਕਿਹਾ ਕਿ ‘ਆਪ’ ਬਹੁਤ ਜਲਦ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ ਅਤੇ ਜਿਹੜਾ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਉਸ ’ਤੇ ਪੂਰੇ ਪੰਜਾਬ ਨੂੰ ਮਾਣ ਹੋਵੇਗਾ।

ਸੀਐੱਮ ਕੇਜਰੀਵਾਲ ਨੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਭਾਈਚਾਰੇ ’ਚੋਂ ਹੋਵੇਗਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ’ਚੋਂ ਪੰਜਾਬ ਹੀ ਇਕ ਅਜਿਹੀ ਸਟੇਟ ਜਿਸ ਦਾ ਸੀ. ਐਮ. ਸਿੱਖ ਸਮਾਜ ’ਚੋਂ ਹੈ ਪਰ ਸਾਡਾ ਮੰਨਣਾ ਹੈ ਕਿ ਇਹ ਸਿੱਖ ਭਾਈਚਾਰੇ ਦਾ ਹੱਕ ਅਤੇ ਉਨ੍ਹਾਂ ਕੋਲ ਹੀ ਰਹਿਣਾ ਚਾਹੀਦਾ ਹੈ ਕੁੰਵਰ ਵਿਜੇ ਪ੍ਰਤਾਪ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਕੁੰਵਰ ਵਿਜੇ ਪ੍ਰਤਾਪ ਅਤੇ ਇਨ੍ਹਾਂ ਦੀ ਇਮਾਨਦਾਰੀ ਨੂੰ ਜਾਣਦਾ ਹੈ।

ਕੇਜਰੀਵਾਲ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿਚ ਇਨਸਾਫ ਦਿਵਾਉਣ ਲਈ ਕੁੰਵਰ ਵਿਜੇ ਪ੍ਰਤਾਪ ਨੇ ਵੱਡੀ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਸਟਰ ਮਾਈਂਡ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ। ਉਨ੍ਹਾਂ ਕਿਹਾ ਕਿ ਸਾਰਾ ਸਿਸਟਮ ਕੁੰਵਰ ਵਿਜੇ ਪ੍ਰਤਾਪ ਦੇ ਖ਼ਿਲਾਫ਼ ਖੜ੍ਹਾ ਹੋਇਆ, ਇਸੇ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ।ਕੇਜਰੀਵਾਲ ਨੇ ਐਲਾਨ ਕੀਤਾ ਕਿ ਕੁੰਵਰ ਵਿਜੇ ਪ੍ਰਤਾਪ ਦਾ ਅਧੂਰਾ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਪੂਰਾ ਕੀਤਾ ਜਾਵੇਗਾ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਬਹੁਤ ਮਾੜੇ ਦੌਰ ’ਚੋਂ ਲੰਘ ਰਿਹਾ ਹੈ।

ਕੇਜਰੀਵਾਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਅਤੇ ਇਸ ਦੇ ਨੇਤਾ ਕੁੱਤੇ-ਬਿੱਲਿਆਂ ਵਾਂਗ ਲੜ ਰਹੇ ਹਨ, ਕੋਈ ਕਹਿੰਦਾ ਹੈ ਮੈਂ ਮੁੱਖ ਮੰਤਰੀ ਬਣਨਾ ਅਤੇ ਕੋਈ ਕਹਿੰਦਾ ਮੈਂ। ਕੇਜਰੀਵਾਲ ਨੇ ਕਿਹਾ ਕਿ ਜਦੋਂ ਪੰਜਾਬ ਵਿਚ ਲੋਕ ਕੋਰੋਨਾ ਨਾਲ ਮਰ ਰਹੇ ਸਨ ਤਾਂ ਕਾਂਗਰਸ ਸਰਕਾਰ ਤੇ ਇਸ ਦੇ ਮੰਤਰੀ ਆਪਸ ਵਿਚ ਕੁਰਸੀ ਲਈ ਲੜ ਰਹੇ ਸਨ

CM Kejriwal revealed the face of the Chief Minister in Punjab


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now