SIT ਸਾਹਮਣੇ ਪੇਸ਼ ਹੋਏ ਪ੍ਰਕਾਸ਼ ਸਿੰਘ ਬਾਦਲ, ਪੁੱਛਗਿਛ ਸ਼ੁਰੂ
LPTV / Chandigarh
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਸਬੰਧੀ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਸਾਹਮਣੇ ਪੇਸ਼ ਹੋਏ ਹਨ। ਸਿੱਟ ਦੀ ਟੀਮ ਪੁੱਛਗਿੱਛ ਲਈ ਬਾਦਲ ਦੀ ਰਿਹਾਇਸ਼ 'ਤੇ ਪਹੁੰਚੀ ਹੈ। ਸਿੱਟ ਦੇ ਮੈਂਬਰ ਐਲਕੇ ਯਾਦਵ ਤੇ ਰਾਕੇਸ਼ ਅਗਰਵਾਲ ਬਾਦਲ ਤੋਂ ਪੁੱਛਗਿੱਛ ਕਰਨਗੇ।
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਬਿਕਰਮ ਮਜੀਠੀਆ, ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ, ਬਲਦੇਵ ਖਹਿਰਾ, ਪਵਨ ਕੁਮਾਰ ਟੀਨੂੰ, ਤੋਤਾ ਸਿੰਘ ਤੇ ਐਨਕੇ ਸ਼ਰਮਾ ਸਮੇਤ ਕਈ ਸੀਨੀਅਰ ਲੀਡਰ ਵੀ ਬਾਦਲ ਦੇ ਘਰ ਪਹੁੰਚੇ ਹਨ।
ਦੱਸ ਦਈੇ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਸਪਸ਼ਟ ਕਰ ਚੁੱਕਾ ਹੈ ਕਿ ਸਾਬਕਾ ਮੁੱਖ ਮੰਤਰੀ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਇੱਕ ਨਾਗਰਿਕ ਦੇ ਤੌਰ ’ਤੇ ਸਿਟ ਅੱਗੇ ਪੇਸ਼ ਹੋਣ ਨੂੰ ਆਪਣਾ ਕਾਨੂੰਨੀ ਤੇ ਸੰਵਿਧਾਨਕ ਫਰਜ਼ ਸਮਝਦੇ ਹਨ। ਇਸ ਲਈ ਇਹ ਸਿੱਟ ਦਾ ਪੁੱਛਗਿੱਛ ਵਿੱਚ ਪੂਰਾ ਸਾਥ ਦੇਣਗੇ।
ਸੂਤਰਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਬਾਦਲ ਤੋਂ ਪੁੱਛੇ ਜਾਣ ਵਾਲੇ ਸੁਆਲਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਕਾਨੂੰਨੀ ਨਜ਼ਰੀਏ ਤੋਂ ਸਭ ਸੁਆਲਾਂ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।
Parkash Singh Badal appeared before SIT interrogation started