ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Chandigarh Mayor Election- I.N.D.I.A ਗਠਜੋੜ ਤੇ ਭਾਜਪਾ ਵਿਚਾਲੇ ਅੱਜ ਪਹਿਲੀ ਚੋਣਾਵੀ ਜੰਗ, ਚੰਡੀਗੜ੍ਹ ਮੇਅਰ ਦੀ ਚੋਣ ਅੱਜ

Chandigarh Mayor Election- I.N.D.I.A ਗਠਜੋੜ ਤੇ ਭਾਜਪਾ ਵਿਚਾਲੇ ਅ


raghuvanshi /

ਸਟੇਟ ਡ਼ੈਸਕ : ਸਿਟੀ ਬਿਊਟੀਫੁੱਲ ਵਜੋਂ ਜਾਣੇ ਜਾਂਦੇ ਚੰਡੀਗੜ੍ਹ ਵਿੱਚ ਅੱਜ ਮੇਅਰ ਚੋਣਾਂ ਹੋਣ ਜਾ ਰਹੀਆਂ ਹਨ। ਇਸ ਚੋਣ ਚ I.N.D.I.A ਗਠਜੋੜ ਅਤੇ ਭਾਜਪਾ ਵਿਚਾਲੇ ਪਹਿਲੀ ਟੱਕਰ ਦੇਖਣ ਨੂੰ ਮਿਲੇਗੀ। ਇਸ ਚੋਣ ਵਿੱਚ ਭਾਜਪਾ ਨੂੰ ਹਰਾਉਣ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਹੱਥ ਮਿਲਾ ਲਿਆ ਹੈ। ਇੱਕ-ਦੂਜੇ ਖ਼ਿਲਾਫ਼ ਚੋਣਾਂ ਲੜਨ ਵਾਲੀਆਂ ਦੋਵਾਂ ਪਾਰਟੀਆਂ ਵਿਚਾਲੇ ਪਹਿਲੀ ਵਾਰ ਚੰਡੀਗੜ੍ਹ ਵਿੱਚ ਗੱਠਜੋੜ ਹੋਇਆ ਹੈ। ਇਹ ਗਠਜੋੜ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਣਿਆ ਸੀ। ਇਹ ਐਲਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੀਤਾ। ਦੋਵਾਂ ਪਾਰਟੀਆਂ ਦੇ ਇਸ ਗਠਜੋੜ ਤੋਂ ਬਾਅਦ ਕਾਂਗਰਸ ਦੇ ਮੇਅਰ ਅਹੁਦੇ ਦੇ ਉਮੀਦਵਾਰ ਜਸਬੀਰ ਸਿੰਘ ਬੰਟੀ ਨੇ ਆਪਣਾ ਨਾਂ ਵਾਪਸ ਲੈ ਲਿਆ ਸੀ। ਉਨ੍ਹਾਂ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਸਮਰਥਨ ਦਿੱਤਾ। ਹੁਣ ਆਮ ਆਦਮੀ ਪਾਰਟੀ ਦੇ ਕੁਲਦੀਪ ਦਾ ਮੁਕਾਬਲਾ ਭਾਜਪਾ ਦੇ ਮਨੋਜ ਸੋਨਕਰ ਨਾਲ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਆਪਣੇ ਪਿਛਲੇ ਹੁਕਮਾਂ ਵਿੱਚ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਉਣ ਲਈ ਕਿਹਾ ਸੀ। ਇਸ ਚੋਣ ਵਿੱਚ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। ਗਠਜੋੜ ਕੋਲ ਜਿੱਤ ਦੇ ਅੰਕੜੇ ਹਨ ਪਰ ਭਾਜਪਾ ਦਾ ਦਾਅਵਾ ਹੈ ਕਿ ਮੇਅਰ ਆਪਣਾ ਹੀ ਬਣਾਏਗਾ। ਚੰਡੀਗੜ੍ਹ ਨਗਰ ਨਿਗਮ ਦੀ ਗੱਲ ਕਰੀਏ ਤਾਂ ਇਸ ਵਿੱਚ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿਚ ਸੰਸਦ ਮੈਂਬਰ ਦੀ ਵੋਟ ਵੀ ਜਾਇਜ਼ ਹੈ। ਇਨ੍ਹਾਂ ਵਿੱਚ ਭਾਜਪਾ ਦੇ 14, ‘ਆਪ’ ਦੇ 13, ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇੱਕ ਕੌਂਸਲਰ ਸ਼ਾਮਲ ਹੈ। ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ।
ਚੰਡੀਗੜ੍ਹ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। 700 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਨਿਗਮ ਦਫ਼ਤਰ ਦੇ ਆਲੇ-ਦੁਆਲੇ ਦੀਆਂ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇੱਥੇ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਆਮ ਲੋਕਾਂ ਨੂੰ ਨਗਰ ਨਿਗਮ ਦੇ ਆਲੇ-ਦੁਆਲੇ ਜਾਣ ਦੀ ਮਨਾਹੀ ਹੋਵੇਗੀ। ਪੰਜਾਬ ਪੁਲਿਸ, ਪਾਰਟੀ ਵਰਕਰਾਂ ਨੂੰ ਨਗਰ ਨਿਗਮ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

Live punjabi tv


Popular Posts
Just Now