ਅਕਾਲੀ ਦਲ ਵੱਲੋਂ ਫਿਰੋਜ਼ਪੁਰ ਤੇ ਫਰੀਦਕੋਟ ਹਲਕਿਆਂ ਦੀ ਪੰਜਾਬ ਬਚਾਓ ਯਾਤਰਾ ਮੁਲਤਵੀ, ਜਾਣੋਂ ਕਿਉ ਲਿਆ ਫ਼ੈਸਲਾ
raghuvanshi /
ਸਟੇਟ ਡੈਸਕ : ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਦਿਹਾਤੀ ਅਤੇ ਫਰੀਦਕੋਟ ਵਿਧਾਨ ਸਭਾ ਹਲਕਿਆਂ ਦੀ ਭਲਕੇ ਦੀ ਪੰਜਾਬ ਬਚਾਓ ਯਾਤਰਾ ਮੁਲਤਵੀ ਕਰ ਦਿੱਤੀ ਹੈ। ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਨ੍ਹਾਂ ਨੇ ਭਲਕੇ 15 ਫਰਵਰੀ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 2 ਵਜੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦਿੱਤੀ।
Live punjabi tv