ਵੱਡੀ ਖ਼ਬਰ - ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਚੋਣਾਂ 'ਚ 'ਆਪ' ਹਾਰੀ, ਭਾਜਪਾ ਨੇ ਹਾਸਲ ਕੀਤੀ ਸ਼ਾਨਦਾਰ ਜਿੱਤ
ਸਟੇਟ ਡੈਸਕ :ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ ਹੈ। ਭਾਜਪਾ ਦੇ ਉਮੀਦਵਾਰ ਨੂੰ 19 ਵੋਟਾਂ ਮਿਲੀਆਂ, ਜਦਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਗੁਰਪ੍ਰੀਤ ਗੱਬੀ ਦੇ ਹੱਕ ਵਿੱਚ 17 ਵੋਟਾਂ ਪਈਆਂ, ਜਦਕਿ ਉਨ੍ਹਾਂ ਦੀ ਇੱਕ ਵੋਟ ਅਯੋਗ ਕਰਾਰ ਦਿੱਤੀ ਗਈ। ਇਸ ਨਾਲ ਭਾਜਪਾ ਨੇ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਦੀ ਕੁਰਸੀ 'ਤੇ ਕਬਜ਼ਾ ਕਰ ਲਿਆ ਹੈ।
'ਆਪ'-ਕਾਂਗਰਸੀ ਕੌਂਸਲਰਾਂ ਨੇ ਬੈਲਟ ਨਾਲ ਛੇੜਛਾੜ ਦੇ ਲਾਏ ਦੋਸ਼
ਦੱਸਿਆ ਜਾ ਰਿਹਾ ਹੈ ਕਿ ‘ਆਪ’ ਅਤੇ ਕਾਂਗਰਸੀ ਕੌਂਸਲਰਾਂ ਨੇ ਬੈਲਟ ਪੇਪਰਾਂ ਵਿੱਚ ਛੇੜਛਾੜ ਦਾ ਦੋਸ਼ ਲਾਉਂਦਿਆਂ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਚੋਣਾਂ ਦਾ ਬਾਈਕਾਟ ਕੀਤਾ, ਜਿਸ ਕਾਰਨ ਭਾਜਪਾ ਉਮੀਦਵਾਰ ਕੁਲਜੀਤ ਸੰਧੂ ਅਤੇ ਰਜਿੰਦਰ ਸ਼ਰਮਾ ਜੇਤੂ ਰਹੇ। ਭਾਜਪਾ ਨੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵਿੱਚ ਕੁਲਜੀਤ ਸੰਧੂ ਅਤੇ ਰਜਿੰਦਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਸੀਨੀਅਰ ਡਿਪਟੀ ਮੇਅਰ ਲਈ ਗੁਰਪ੍ਰੀਤ ਗਾਬੀ ਅਤੇ ਡਿਪਟੀ ਮੇਅਰ ਲਈ ਨਿਰਮਲਾ ਦੇਵੀ ਨੂੰ ਇੰਡੀਆ ਬਲਾਕ ਦੇ ਸਾਂਝੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।
SC ਨੇ ਦਿੱਤਾ ਸੀ ਇਤਿਹਾਸਕ ਫੈਸਲਾ
ਇਸ ਤੋਂ ਪਹਿਲਾਂ ਫਰਵਰੀ ਵਿੱਚ ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਹੋਈਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਇਤਿਹਾਸਕ ਫੈਸਲਾ ਸੁਣਾਇਆ ਸੀ। ਅਦਾਲਤੀ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਰਿਟਰਨਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ ਸਾਰੀਆਂ 8 ਵੋਟਾਂ ਨੂੰ ਜਾਇਜ਼ ਕਰਾਰ ਦਿੰਦਿਆਂ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਜੇਤੂ ਕਰਾਰ ਦੇਣ ਦੇ ਨਿਰਦੇਸ਼ ਦਿੱਤੇ ਸਨ।
Aap lost senior deputy mayor deputy mayor elections of chandigarh bjp won a great victory latest news live punjabi tv