ਸੁਲਤਾਨਪੁਰ ਲੋਧੀ - ਗੁੜ ਵਾਲੇ ਕੜਾਹੇ 'ਚ ਡਿੱਗਣ ਕਾਰਨ ਬਜ਼ੁਰਗ ਦੀ ਮੌਤ, ਇਲਾਕੇ 'ਚ ਸੋਗ ਦੀ ਲਹਿਰ
ਸਟੇਟ ਡੈਸਕ : ਸੁਲਤਾਨਪੁਰ ਲੋਧੀ ਹਲਕੇ ਦੇ ਨੇੜਲੇ ਪਿੰਡ ਟਿੱਬਾ ਤੋਂ ਦੁਖ਼ਦਾਇਕ ਖਬਰ ਸਾਹਮਣੇ ਆਈ ਹੈ। ਇਥੇ ਇਕ ਬਜ਼ੁਰਗ ਵਿਅਕਤੀ ਦੀ ਗੁੜ ਵਾਲੇ ਕੜਾਹੇ ਵਿੱਚ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ (ਸ਼ਿੰਦਾ 70) ਵਜੋਂ ਹੋਈ ਹੈ, ਜੋਕਿ ਪਿੰਡ ਟਿੱਬਾ ਦਾ ਰਹਿਣ ਵਾਲਾ ਸੀ। ਉਨ੍ਹਾਂ ਦੇ ਘਰ ਵਾਲਿਆਂ ਦੇ ਕਹਿਣ ਮੁਤਾਬਕ ਸੁਰਿੰਦਰ ਸਿੰਘ ਆਪਣੇ ਘਰ ਤੋਂ ਕੁਝ ਕਿਲੋਮੀਟਰ ਦੂਰ ਕਿਸੇ ਨਾਲ ਪਿੰਡ ਵਿੱਚ ਗੁੜ ਲੈਣ ਲਈ ਗਏ ਗਿਆ ਹੋਇਆ ਪਰ ਜਦੋਂ ਉੱਥੋਂ ਦੇ ਕਾਮਿਆਂ ਵੱਲੋਂ ਗੁੜ ਕੱਢਿਆ ਜਾ ਰਿਹਾ ਸੀ ਤਾਂ ਉਸ ਸਮੇਂ ਮੌਕੇ 'ਤੇ ਸੁਰਿੰਦਰ ਸਿੰਘ ਵੀ ਗੁੜ ਕੱਢੇ ਜਾਣ ਵਾਲੇ ਕੜਾਹੇ ਦੇ ਬਿਲਕੁਲ ਨਜ਼ਦੀਕ ਸੀ ਅਤੇ ਕਾਮਿਆਂ ਮੁਤਾਬਕ ਉਨ੍ਹਾਂ ਨੂੰ ਅਚਾਨਕ ਚੱਕਰ ਆ ਗਿਆ ਅਤੇ ਸੁਰਿੰਦਰ ਸਿੰਘ ਗੁੜ ਦੇ ਕੜਾਹੇ ਵਿੱਚ ਜਾ ਡਿੱਗਿਆ, ਜਿਸ ਕਾਰਨ ਕਿਸਾਨ ਦਾ ਸਰੀਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਜਾਣਕਾਰੀ ਮੁਤਾਬਕ ਜਦੋਂ ਇਸ ਦੀ ਸੂਚਨਾ ਪਰਿਵਾਰ ਨੂੰ ਦਿੱਤੀ ਜਾਂਦੀ ਹੈ ਤਾਂ ਉਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਸੁਰਿੰਦਰ ਸਿੰਘ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਕੁਝ ਸਮਾਂ ਰੱਖਣ ਮਗਰੋਂ ਅਤੇ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਦਿੱਤਾ।
Sultanpur lodhi death old man mourning in the area national crime live punjabi tv