ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Lok Sabha Election 2024 - ਪੰਜਾਬ ’ਚ ਲੋਕ ਸਭਾ ਚੋਣਾਂ ਸ਼ਾਤੀਪੂਰਨ ਕਰਵਾਉਣ ਲਈ CAPF ਦੀਆਂ 25 ਕੰਪਨੀਆਂ ਤਾਇਨਾਤ

Lok-Sabha-Election-2024-25-Compa


ਸਟੇਟ ਡੈਸਕ : ਆਗਾਮੀ ਲੋਕ ਸਭਾ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਪਹੁੰਚ ਗਈਆਂ ਹਨ।
ਇਨ੍ਹਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਡੀਜੀਪੀ ਅਰਪਿਤ ਸ਼ੁਕਲਾ ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।
ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸੁਰੱਖਿਆ ਬਲ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਕਾਇਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਅਣਸੁਖਾਵੀਂ ਸਥਿਤੀ ਨੂੰ ਰੋਕਣ ਲਈ ਹੋਰ ਬਲ ਤਾਇਨਾਤ ਕੀਤੇ ਜਾ ਸਕਣ।
ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ਼ ਪੈਦਾ ਕਰਨ ਲਈ ਫਲੈਗ ਮਾਰਚ ਕਰਨ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

Lok Sabha Election 2024 25 Companies CAPF Deployed Conduct The Lok Sabha Elections Smoothly In Punjab


Popular Posts
Just Now