ਭੂਆ ਦੇ ਮੁੰਡੇ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਕੀਤਾ ਤਾਰ-ਤਾਰ, ਪਹਿਲਾ ਜਬਰਦਰਤੀ ਬਣਾਏ ਸਬੰਧੀ, ਫਿਰ ਕਰਵਾ ਦਿੱਤਾ ਗਰਭਪਾਤ, ਜਾਣੋ ਮਾਮਲਾ
ਸਟੇਟ ਡੈਸਕ : 14 ਸਾਲ ਦੀ ਲੜਕੀ ਨਾਲ ਰੇਪ ਕਰਨ ਵਾਲੇ ਮੁਲ਼ਜ਼ਮ ਤੇ ਗਰਭਪਾਤ ਕਰਨ ਵਾਲੀ ਨਰਸ ਨੂੰ ਗ੍ਰਿਫਤਾਰ ਕੀਤਾ ਗਿਆ। ਨਕੋਦਰ ਕਸਬੇ ਅਧੀਨ ਪੈਂਦੇ ਇੱਕ ਪਿੰਡ ਵਿੱਚ ਇੱਕ ਭਰਾ ਨੇ ਆਪਣੀ ਹੀ ਭੈਣ ਨਾਲ ਰੇਪ ਕੀਤਾ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ 14 ਸਾਲ ਦੀ ਨਾਬਾਲਗ ਭੈਣ ਗਰਭਵਤੀ ਹੋ ਗਈ। ਜਦੋਂ ਪਰਿਵਾਰ ਵਾਲੇ ਨਾਬਾਲਗ ਦਾ ਚੈਕਅੱਪ ਕਰਵਾਉਣ ਕਰਵਾਉਣ ਲਈ ਹਸਪਤਾਲ ਗਏ ਤਾਂ ਨਰਸ ਨੇ ਗਲਤ ਟੀਕਾ ਲਗਾ ਦਿੱਤਾ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ।ਇਸ ਸਬੰਧੀ ਥਾਣਾ ਸਦਰ ਨਕੋਦਰ ਵਿੱਚ ਆਈਪੀਸੀ ਦੀ ਧਾਰਾ 376, 315, 316 ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਬੱਚੀ ਦੇ ਗਰਭ ਦਾ ਗਰਭਪਾਤ ਕਰਨ ਵਾਲੀ ਨਰਸ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ 14 ਸਾਲਾ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਨਕੋਦਰ ਵਿੱਚ ਮਜ਼ਦੂਰੀ ਕਰ ਕੇ ਆਪਣਾ ਪਰਿਵਾਰ ਚਲਾਉਂਦੀ ਹੈ। ਸਾਲ 2018 ਵਿੱਚ ਉਸਦੇ ਪਤੀ ਦੀ ਮੌਤ ਹੋ ਗਈ ਸੀ। ਉਸ ਦੇ 4 ਬੱਚੇ ਹਨ। ਉਸ ਦੀ ਸਭ ਤੋਂ ਛੋਟੀ ਧੀ 14 ਸਾਲ ਦੀ ਹੈ, ਜੋ ਨਕੋਦਰ ਵਿੱਚ 9ਵੀਂ ਜਮਾਤ ਵਿੱਚ ਪੜ੍ਹਦੀ ਹੈ। ਉਸਦੀ ਨਣਾਨ ਦਾ ਲੜਕਾ ਇੱਕ ਸਾਲ ਤੋਂ ਉਸਦੇ ਕੋਲ ਰਹਿ ਰਿਹਾ ਸੀ ਕਿਉਂਕਿ ਉਹ ਨਕੋਦਰ ਵਿੱਚ ਜੇਸੀਬੀ ਮਸ਼ੀਨ ਚਲਾਉਣਾ ਸਿੱਖ ਰਿਹਾ ਸੀ।
ਪਿਛਲੇ ਸਾਲ ਦਸੰਬਰ ਵਿੱਚ ਮੁਲਜ਼ਮ ਆਪਣੇ ਘਰ ਗਿਆ। ਇਸ ਦੌਰਾਨ ਉਸ ਦੀ ਬੇਟੀ ਦੀ ਸਿਹਤ ਵਿਗੜ ਗਈ ਅਤੇ ਉਹ ਕਾਫੀ ਬੀਮਾਰ ਹੋ ਗਈ। ਪੀੜਤ ਪਰਿਵਾਰ ਨੇ ਜਦੋਂ ਡਾਕਟਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਸਕੈਨਿੰਗ ਕਰਵਾਉਣ ਲਈ ਕਿਹਾ। ਸਕੈਨਿੰਗ ਤੋਂ ਪਤਾ ਲੱਗਾ ਕਿ ਉਸ ਦੀ ਨਾਬਾਲਗ ਧੀ ਗਰਭਵਤੀ ਸੀ। ਇਸ ਤੋਂ ਬਾਅਦ ਜਦੋਂ ਮਾਂ ਨੇ ਧੀ ਤੋਂ ਇਸ ਬਾਰੇ ਪੁੱਛਿਆ ਤਾਂ ਉਸਨੇ ਹੱਡਬੀਤੀ ਦੱਸੀ।
ਪੁਲਸ ਮੁਤਾਬਕ ਲੜਕੀ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਦੀ ਭੂਆ ਦੇ ਲੜਕੇ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਇਸ ਬਾਰੇ ਕਿਸੇ ਨੂੰ ਦੱਸਣ ‘ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਮਾਮਲਾ ਇੱਥੇ ਹੀ ਨਹੀਂ ਰੁਕਿਆ, ਕੁਝ ਦਿਨਾਂ ਬਾਅਦ ਮੁਲਜ਼ਮ ਨੇ ਲੜਕੀ ਨਾਲ ਫਿਰ ਸਰੀਰਕ ਸਬੰਧ ਬਣਾਏ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੀੜਤ ਪਰਿਵਾਰ ਨੇ ਮੁਲਜ਼ਮ ਦੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
ਬੱਚੇ ਦੀ ਹਰਕਤ ਬੰਦ ਹੋਣ ਤੇ ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ। ਉਥੇ ਬੱਚੀ ਦਾ ਆਪਰੇਸ਼ਨ ਕਰਵਾਇਆ ਗਿਆ। ਜਦੋਂ ਬੱਚਾ ਉਸ ਦੀ ਕੁੱਖ ਵਿੱਚੋਂ ਬਾਹਰ ਆਇਆ ਤਾਂ ਉਹ ਮਰ ਚੁੱਕਾ ਸੀ। ਮਾਂ ਨੇ ਦੋਸ਼ ਲਾਇਆ ਕਿ ਨਰਸ ਦੀ ਅਣਗਹਿਲੀ ਕਾਰਨ ਬੱਚੀ ਦੀ ਮੌਤ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਭਰਾ (ਪੀੜਤ ਦੀ ਭੂਆ ਦਾ ਲੜਕਾ) ਅਤੇ ਨਰਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
14 year old Gir l Raped Abortion Nurse Accused Arrested Livepunjabitv Latest News