Raj lali Gill ਬਣੀ ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ, ਜਾਣੋ ਕੌਣ ਹਨ ਰਾਜ ਲਾਲੀ ਗਿੱਲ
ਸਟੇਟ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਨਿਯੁਕਤੀ ਹੈ। ‘ਆਪ’ ਦੇ ਸੀਨੀਅਰ ਆਗੂ ਰਾਜ ਲਾਲੀ ਗਿੱਲ ਨੂੰ ਮਨੀਸ਼ਾ ਗੁਲਾਟੀ ਦੀ ਥਾਂ ‘ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੀ ਸਥਾਪਨਾ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ। ਇਹ ਕੇਸ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਸੀ।
ਹਾਲਾਂਕਿ ਹੁਣ ਇਸ ਦਿਸ਼ਾ ‘ਚ ਕਾਰਵਾਈ ਕੀਤੀ ਗਈ ਹੈ।ਪੰਜਾਬ ਸਰਕਾਰ ਵੱਲੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤੇ ਗਏ ਰਾਜ ਲਾਲੀ ਗਿੱਲ ਮੋਹਾਲੀ ਦੇ ਰਹਿਣ ਵਾਲੇ ਹਨ। ਉਨ੍ਹਾਂ ਦਾ ਘਰ ਸੈਕਟਰ-71 ਵਿੱਚ ਹੈ। ਇਹ ਦੂਜੀ ਵਾਰ ਹੈ ਜਦੋਂ ਮੁਹਾਲੀ ਜ਼ਿਲ੍ਹੇ ਦੀ ਕਿਸੇ ਮਹਿਲਾ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਮਿਲੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੌਰਾਨ ਪਰਮਜੀਤ ਕੌਰ ਲਾਂਡਰਾਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣੇ ਸਨ।
Raj Lali Gill New Chairperson Punjab Women s Commission Livepunjabitv Latest News