ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੀ ਸਿਆਸਤ ਭਖੀ, CM ਮਾਨ ਨੇ ਕਾਂਗਰਸੀ MLA ਰਾਜ ਕੁਮਾਰ ਚੱਬੇਵਾਲ ਨੂੰ AAP 'ਚ ਕਰਵਾਇਆ ਸ਼ਾਮਲ

ਪੰਜਾਬ ਦੀ ਸਿਆਸਤ ਭਖੀ, CM ਮਾਨ ਨੇ ਕਾਂਗਰਸੀ MLA ਰਾਜ ਕੁਮਾਰ ਚੱਬੇਵਾਲ


ਸਟੇਟ ਡੈਸਕ : ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸੁਆਗਤ ਕੀਤਾ ਹੈ।
ਜ਼ਿਕਰ ਕਰ ਦਈਏ ਕਿ ਡਾ. ਰਾਜ ਕੁਮਾਰ ਚੱਬੇਵਾਲ ਦੁਆਬੇ ਦੀ ਦਲਿਤ ਵੋਟ ਬੈਂਕ ਦਾ ਇੱਕ ਵੱਡਾ ਚਿਹਰਾ ਹਨ। ਮੌਜੂਦਾ ਸਮੇਂ ਰਾਜ ਕੁਮਾਰ ਚੱਬੇਵਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਵੀ ਹਨ। ਇਸ ਦੌਰਾਨ ਕਾਂਗਰਸ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ। ਡਾ. ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਤੋਂ ਲੋਕ ਸਭਾ ਟਿਕਟ ਦੇ ਸਕਦੀ ਹੈ। ਇਸ ਤੋਂ ਪਹਿਲਾ ਰਾਜ ਕੁਮਾਰ ਚੱਬੇਵਾਲ 2019 ਦੀਆਂ ਲੋਕ ਸਭਾ ਚੋਣਾਂ ਹੁਸ਼ਿਆਰਪੁਰ ਤੋਂ ਲੜੇ ਸਨ ਪਰ ਬੀਜੇਪੀ ਦੇ ਉਮੀਦਵਾਰ ਰਹੇ ਸੋਮ ਪ੍ਰਕਾਸ਼ ਨੇ ਉਨ੍ਹਾਂ ਨੁੰ ਹਰਾ ਦਿੱਤਾ ਸੀ। 
ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਹੁਸ਼ਿਆਰਪੁਰ ਦੇ ਸਾਬਕਾ DHO ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਤੇ ਪਾਰਟੀ ਉਹਨਾਂ ਨੂੰ ਹੁਸ਼ਿਆਰਪੁਰ ਤੋਂ ਚੋਣ ਲੜਾ ਸਕਦੀ ਹੈ ਪਰ ਸਾਬਕਾ DHO ਡਾ. ਲਖਵੀਰ ਸਿੰਘ ਬੀਤੇ ਦਿਨ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ।

CM Mann Congress MLA Raj Kumar Chabewal Join AAP Livepunjabitv Latest News


Popular Posts
Just Now