Punjab - ਦੋ ਭਰਾਵਾਂ ਨੇ 6ਵੀਂ ਜਮਾਤ 'ਚ ਪੜ੍ਹਦੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਹੋਈ ਗਰਭਵਤੀ
ਪੰਜਾਬ ਡੈਸਕ : ਸਾਡੇ ਸਮਾਜ 'ਚ ਨਾਬਾਲਗ ਲੜਕੀਆਂ ਨਾਲ ਬਲਾਤਕਾਰ ਅਤੇ ਸਰੀਰਕ ਸ਼ੋਸ਼ਣ ਵਰਗੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਥਾਣਾ ਸਾਹਨੇਵਾਲ ਦੇ ਇੱਕ ਇਲਾਕੇ ਵਿੱਚ ਸਾਹਮਣੇ ਆਈ ਹੈ। ਥਾਣਾ ਸਾਹਨੇਵਾਲ ਦੇ ਇਲਾਕੇ ਕੰਗਣਵਾਲ ਦੀ ਰਹਿਣ ਵਾਲੀ ਇਕ ਪੀੜਤ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਉਸ ਦੀ ਧੀ ਨਾਲ ਕੁਝ ਬਦਮਾਸ਼ਾਂ ਨੇ ਬਲਾਤਕਾਰ ਕਰ ਕੇ ਉਸ ਨੂੰ ਗਰਭਵਤੀ ਕਰ ਦਿੱਤਾ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸ ਦੀ 6ਵੀਂ ਜਮਾਤ 'ਚ ਪੜ੍ਹਦੀ ਨਾਬਾਲਗ ਬੇਟੀ ਨਾਲ ਉਸ ਦੇ ਗੁਆਂਢ 'ਚ ਰਹਿਣ ਵਾਲੇ ਦੋ ਲੜਕਿਆਂ ਨੇ ਬਲਾਤਕਾਰ ਕੀਤਾ ਅਤੇ ਉਸ ਨੂੰ ਗਰਭਵਤੀ ਕਰ ਦਿੱਤਾ, ਜੋ ਕਿ ਸਕੇ ਭਰਾ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਚੌਕੀ ਕੰਗਣਵਾਲ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਚੌਕੀ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੇ ਆਧਾਰ 'ਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਦੋ ਭਰਾਵਾਂ ਸ਼ਿਵ ਅਤੇ ਮਹਿੰਦਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Shameful Incident In Punjab Rape With Minor Girl Livepunjabitv Latest News Minro Girl In Pregnant 6th Class Student Pregnant Crime