ਆਦਮਪੁਰ ਸਿਵਲ ਏਅਰਪੋਰਟ ਤੋਂ ਉਡਾਣਾਂ ਸ਼ੁਰੂ, ਸ੍ਰੀ ਨਾਂਦੇੜ ਸਾਹਿਬ ਲਈ ਪਹਿਲੀ ਉਡਾਣ ਰਵਾਨਾ

ਆਦਮਪੁਰ ਸਿਵਲ ਏਅਰਪੋਰਟ ਤੋਂ ਉਡਾਣਾਂ ਸ਼ੁਰੂ, ਸ੍ਰੀ ਨਾਂਦੇੜ ਸਾਹਿਬ ਲਈ ਪ


ਸਟੇਟ ਡੈਸਕ : ਚਾਰ ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਜਲੰਧਰ ਦੇ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਗਈਆਂ ਹਨ। ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਪਹਿਲੀ ਫਲਾਈਟ ਨੇ ਬੀਤੀ ਦੁਪਹਿਰ ਕਰੀਬ 12:50 ਵਜੇ ਉਡਾਣ ਭਰੀ, ਜੋ ਹਿੰਡਨ ਏਅਰਪੋਰਟ (ਗਾਜ਼ੀਆਬਾਦ) 'ਤੇ ਉਤਰੇਗੀ। ਉਥੋਂ ਇਹ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਪਰਵਾਸੀ ਭਾਰਤੀਆਂ ਦੀ ਹੱਬ ਮੰਨੇ ਜਾਂਦੇ ਦੋਆਬੇ ਦੇ ਲੋਕਾਂ ਅਤੇ ਕਾਰੋਬਾਰੀਆਂ ਨੂੰ ਇਸ ਦਾ ਕਾਫੀ ਫਾਇਦਾ ਹੋਵੇਗਾ।
ਫਿਲਹਾਲ ਜਲੰਧਰ ਤੋਂ ਦਿੱਲੀ ਜਾਣ 'ਚ 9 ਘੰਟੇ ਦਾ ਸਮਾਂ ਲੱਗਦਾ ਹੈ, ਜਦਕਿ ਫਲਾਈਟ ਰਾਹੀਂ ਇਹ ਸਮਾਂ ਸਿਰਫ ਇਕ ਘੰਟੇ 'ਚ ਪੂਰਾ ਹੋ ਜਾਵੇਗਾ। ਪਹਿਲੇ ਦਿਨ ਦਿੱਲੀ ਤੋਂ ਆਦਮਪੁਰ ਪੁੱਜੀ ਫਲਾਈਟ ਵਿੱਚ 64 ਯਾਤਰੀਆਂ ਨੇ ਸਫਰ ਕੀਤਾ, ਜਦੋਂ ਕਿ ਜਲੰਧਰ ਤੋਂ ਇਸ ਫਲਾਈਟ ਦੀਆਂ ਸਾਰੀਆਂ 72 ਸੀਟਾਂ ਬੁੱਕ ਹੋਈਆਂ। ਇਕਾਨਮੀ ਕਲਾਸ ਦਾ ਕਿਰਾਇਆ ਟੈਕਸ ਸਮੇਤ 2300 ਰੁਪਏ ਦੇ ਕਰੀਬ ਰੱਖਿਆ ਗਿਆ ਹੈ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਸਿਵਲ ਹਵਾਈ ਅੱਡੇ ਦਾ ਉਦਘਾਟਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇੱਥੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ।

Punjab Flights Started From Adampur Civil Airport First Flight Left Sri Nanded Sahib 136 Trips Livepunjabitv


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now