ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਖਣਨ ਮਾਫੀਆ ਖਿਲਾਫ਼ ਮੁਖ ਮੰਤਰੀ ਕੈਪਟਨ ਲੈਣਗੇ ਵੱਡਾ ਐਕਸ਼ਨ...

ਖਣਨ ਮਾਫੀਆ ਖਿਲਾਫ਼ ਮੁਖ ਮੰਤਰੀ ਕੈਪਟਨ ਲੈਣਗੇ ਵੱਡਾ ਐਕਸ਼ਨ...


LPTV / Chandigarh

ਖਣਨ ਮਾਫ਼ੀਆ ਵਿਰੁੱਧ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਕੀਤਾ ਜਾ ਸਕਦਾ ਹੈ। ਇਸ ਦੀ ਤਿਆਰੀ ਸ਼ੁਰੂ ਹੋ ਗਈ ਹੈ। ਕਾਂਗਰਸ ਹਾਈਕਮਾਨ ਤੋਂ ਖਣਨ ਮਾਫ਼ੀਆ ਨੂੰ ਖ਼ਤਮ ਕਰਨ ਦੇ ਮਿਲੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਕੁਝ ਦਿਨਾਂ ’ਚ ਵੱਡਾ ਕਦਮ ਚੁੱਕ ਸਕਦੇ ਹਨ। ਇਸ ਨੂੰ ਲੈ ਕੇ ਸੱਤਾ ਦੇ ਗਲਿਆਰਿਆਂ ’ਚ ਚਰਚਾ ਸ਼ੁਰੂ ਹੋ ਗਈ ਹੈ। ਖਣਨ ਮਾਫ਼ੀਆ ਦੀ ਸਿਆਸੀ ਨੇਤਾਵਾਂ ਨਾਲ ਕਾਫ਼ੀ ਨੇੜਤਾ ਦੱਸੀ ਜਾਂਦੀ ਹੈ। ਇਸ ’ਚ ਜਿੱਥੇ ਕੁਝ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ, ਉਥੇ ਸੱਤਾਧਾਰੀ ਕਾਂਗਰਸ ਦੇ ਕੁਝ ਨੇਤਾਵਾਂ ’ਤੇ ਵੀ ਕਾਫ਼ੀ ਸਮੇਂ ਤੋਂ ਉਂਗਲੀਆਂ ਉਠਦੀਆਂ ਰਹੀਆਂ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਗੱਲ ਦੀ ਪੂਰੀ ਜਾਣਕਾਰੀ ਸੀ।

ਉਹ ਕਈ ਵਾਰ ਇਸ ਮਾਮਲੇ ਨੂੰ ਕੇਂਦਰੀ ਲੀਡਰਸ਼ਿਪ ਦੇ ਸਾਹਮਣੇ ਉਠਾ ਵੀ ਚੁੱਕੇ ਸਨ। ਇਸ ਦੇ ਬਾਵਜੂਦ ਉੱਪਰ ਤੋਂ ਹਰੀ ਝੰਡੀ ਨਾ ਮਿਲਣ ਕਾਰਨ ਕੈਪਟਨ ਖਣਨ ਮਾਫ਼ੀਆ ਵਿਰੁੱਧ ਪੂਰੀ ਤਰ੍ਹਾਂ ਨਾਲ ਕਦਮ ਉਠਾ ਨਹੀਂ ਸਕੇ। ਹਾਲਾਂਕਿ ਉਨ੍ਹਾਂ ਨੇ ਖ਼ੁਦ ਹਵਾਈ ਨਿਰੀਖਣ ਕਰਕੇ ਇਸ ਦੀ ਜਾਣਕਾਰੀ ਹਾਸਲ ਕੀਤੀ ਸੀ। ਹੁਣ ਸੱਤਾਧਾਰੀ ਪਾਰਟੀ ਦੇ ਕੁਝ ਨੇਤਾਵਾਂ ਨੂੰ ਵੀ ਸਾਵਧਾਨ ਹੋ ਜਾਣਾ ਚਾਹੀਦਾ ਕਿਉਂਕਿ ਜੇ ਹੁਣ ਮੁੱਖ ਮੰਤਰੀ ਐਕਸ਼ਨ ’ਚ ਆ ਰਹੇ ਹਨ ਤਾਂ ਉਸ ’ਚ ਸਾਰੇ ਰਗੜੇ ਜਾਣਗੇ।ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਦਾ ਮੰਨਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਐਕਸ਼ਨ ਪਲਾਨ ਨੂੰ ਅਗਲੇ ਕੁਝ ਦਿਨਾਂ ’ਚ ਜ਼ਮੀਨੀ ਰੂਪ ਦਿੱਤਾ ਜਾ ਸਕਦਾ ਹੈ।

ਕਾਂਗਰਸ ਦੇ 1-2 ਵਿਧਾਇਕਾਂ ਦੇ ਨਾਂ ਵੀ ਪਹਿਲਾਂ ਸਾਹਮਣੇ ਆਉਂਦੇ ਰਹੇ ਹਨ। ਹੁਣ ਕਾਰਵਾਈ ਹੋਈ ਤਾਂ ਉਹ ਵੀ ਇਸ ਦੀ ਲਪੇਟ ’ਚ ਆਉਣਗੇ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਦੀ 3 ਮੈਂਬਰੀ ਕਮੇਟੀ ਨੇ ਜਦ ਖਣਨ ਮਾਫ਼ੀਆ ਨੂੰ ਲੈ ਕੇ ਕੈਪਟਨ ਨਾਲ ਗੱਲਬਾਤ ਕੀਤੀ ਸੀ ਤਾਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਸਾਹਮਣੇ ਸਾਰੇ ਸਬੂਤ ਵੀ ਪੇਸ਼ ਕਰ ਦਿੱਤੇ ਸਨ ਅਤੇ ਉਨ੍ਹਾਂ ਨੇਤਾਵਾਂ ਦੇ ਨਾਂ ਵੀ ਦੱਸ ਦਿੱਤੇ ਸਨ, ਜੋ ਸੱਤਾਧਾਰੀ ਪਾਰਟੀ ਨਾਲ ਸੰਬੰਧ ਰੱਖਦੇ ਹਨ।

Chief Minister Captain will take big action against mining mafia


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now