ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਤੇ ਚਾਚਾ ਗ੍ਰਿਫਤਾਰ, ਪੰਜਾਬ ਪੁਲਿਸ ਨੇ ਭੇਜਿਆ ਜੇਲ, ਜਾਣੋ ਕੀ ਹੈ ਪੂਰਾ ਮਾਮਲਾ?
Admin / Amritsar
ਸਟੇਟ ਡੈਸਕ : ਖਾਲਿਸਤਾਨ ਸਮਰਥਕ ਅਤੇ ਵੱਖਵਾਦੀ ਆਗੂ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਚਾਚਾ ਸੁਖਚੈਨ ਸਿੰਘ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਤੋਂ ਇਲਾਵਾ ਉਸ ਦੇ ਚਾਚਾ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਫਿਲਹਾਲ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀ ਸਾਵਧਾਨੀ ਵਜੋਂ ਕੀਤੀ ਗਈ ਹੈ।
ਬਲਵਿੰਦਰ ਕੌਰ ਨੇ ਸੋਮਵਾਰ (08 ਅਪ੍ਰੈਲ) ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੱਢਣਾ ਸੀ।
ਬਠਿੰਡਾ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੱਢੇ ਜਾਣ ਵਾਲੇ ‘ਚੇਤਨਾ ਮਾਰਚ’ ਤੋਂ ਇੱਕ ਦਿਨ ਪਹਿਲਾਂ ਐਤਵਾਰ (07 ਅਪਰੈਲ) ਨੂੰ ਅੰਮ੍ਰਿਤਸਰ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਉਸ ਦੇ ਚਾਚਾ ਸੁਖਚੈਨ ਸਿੰਘ ਅਤੇ ਤਿੰਨ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਉਦੋਂ ਤੋਂ ਉਹ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਮਾਂ ਤੇ ਚਾਚੇ ਸਮੇਤ ਛੇ ਜਣਿਆਂ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਹੈ।
Khalistan Supporter Amritpal Singh s Mother And Uncle Arrested