ਪੰਜਾਬ ਦਾ ਹੁਣ ਇਸ ਆਈਏਐਸ ਅਧਿਕਾਰੀ ਨੇ ਦਿੱਤਾ ਅਸਤੀਫਾ, ਹਾਲੇ ਤੱਕ ਨਹੀਂ ਦੱਸਿਆ ਕੋਈ ਕਾਰਨ
ਸਟੇਟ ਡੈਸਕ : ਆਈਏਐੱਸ ਪਰਮਪਾਲ ਕੌਰ ਤੋਂ ਬਾਅਦ ਹੁਣ ਪੰਜਾਬ ਦੇ 2015 ਬੈਚ ਦੇ ਇਕ ਹੋਰ ਆਈਏਐੱਸ ਅਧਿਕਾਰੀ ਕਰਨੈਲ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਸੇਵਾ ਮੁਕਤੀ ਸਤੰਬਰ ਮਹੀਨੇ ਹੋਣੀ ਹੈ। ਮੁੱਖ ਸਕੱਤਰ ਨੂੰ ਭੇਜੇ ਅਸਤੀਫ਼ੇ ਵਿਚ ਭਾਵੇਂ ਉਨ੍ਹਾਂ ਨੇ ਕੋਈ ਕਾਰਨ ਨਹੀਂ ਲਿਖਿਆ ਪਰ ਉਨ੍ਹਾਂ ਨੂੰ ਜਲੰਧਰ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਦੋ ਮਹੀਨੇ ਤੋਂ ਨਵੀਂ ਪੋਸਟਿੰਗ ਨਹੀਂ ਸੀ ਮਿਲੀ।
ਇਸ ਕਾਰਨ ਉਹ ਪ੍ਰੇਸ਼ਾਨ ਦੱਸੇ ਜਾਂਦੇ ਸਨ। ਦਸਣਯੋਗ ਹੈ ਕਿ ਕਰਨੈਲ ਸਿੰਘ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਚੁਕੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਸਾਬਕਾ ਮੁੱਖ ਸਕੱਤਰ ਵੀ ਕੇ ਜੰਜੂਆ ਨੇ ਕੀਤੀ ਸੀ। ਬਾਅਦ ਵਿਚ ਉਨ੍ਹਾਂ ਨੂੰ ਕਪੂਰਥਲਾ ਵਿਚ ਡਿਪਟੀ ਕਮਿਸ਼ਨਰ ਵੀ ਨਿਯੁਕਤ ਕੀਤਾ ਗਿਆ ਸੀ ਪਰ ਜਦੋਂ ਉਨ੍ਹਾਂ ਨੂੰ 30 ਜਨਵਰੀ ਨੂੰ ਉੱਥੋਂ ਹਟਾ ਦਿਤਾ ਗਿਆ ਤਾਂ ਉਨ੍ਹਾਂ ਨੂੰ ਕੋਈ ਤਾਇਨਾਤੀ ਨਹੀਂ ਦਿੱਤੀ ਗਈ।
IAS Officer Punjab Resigned No Reason