ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਖ਼ਾਲਸਾ ਸਾਜਨਾ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਈ ਸੰਗਤ, ਲੋਕਾਂ ਨੇ ਘਰਾਂ 'ਤੇ ਲਾਏ ਖ਼ਾਲਸਾਈ ਝੰਡੇ

ਖ਼ਾਲਸਾ ਸਾਜਨਾ ਦਿਵਸ 'ਤੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਨੰਦਪੁਰ ਸਾ


Admin / Punjab

ਸਟੇਟ ਡੈਸਕ : ਖਾਲਸਾ ਸਾਜਨਾ ਦਿਵਸ 'ਤੇ ਅੱਜ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਸੰਗਤਾਂ ਨੇ ਦਰਸ਼ਨਾਂ ਲਈ ਇਕੱਠੇ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਦਿਹਾੜੇ ਦੀ ਵਧਾਈ ਦਿੰਦਿਆਂ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸੇ ਦੀ ਸਥਾਪਨਾ ਕਰ ਕੇ ਸਿੱਖ ਕੌਮ ਨੂੰ ਨਿਵੇਕਲੀ ਪਛਾਣ ਦੇਣ ਦੇ ਨਾਲ-ਨਾਲ ਸਵੈਮਾਣ ਨਾਲ ਜਿਊਣ ਦਾ ਮਾਰਗ ਦਿਖਾਇਆ। ਇਸ ਸ਼ੁਭ ਦਿਹਾੜੇ 'ਤੇ ਧਾਮੀ ਨੇ ਸਿੱਖ ਕੌਮ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਜੀਵਨ ਜਾਚ 'ਤੇ ਪਹਿਰਾ ਦਿੰਦਿਆਂ ਕੌਮੀ ਹਿੱਤਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਨੌਜਵਾਨਾਂ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਤ ਕੀਤਾ।
ਧਾਮੀ ਨੇ ਸਿੱਖ ਕੌਮ ਨੂੰ 13 ਅਪ੍ਰੈਲ ਨੂੰ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਮੂਲ ਮੰਤਰ ਦਾ ਜਾਪ ਕਰ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਘਰਾਂ 'ਤੇ ਖਾਲਸਾਈ ਨਿਸ਼ਾਨ ਲਹਿਰਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਲਈ ਵੀ ਕਿਹਾ। ਉਨ੍ਹਾਂ ਸੰਗਤਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਏ ਜਾ ਰਹੇ ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਲੋਕਾਂ ਨੇ ਵਿਸਾਖੀ ਮੌਕੇ ਆਪਣੇ ਘਰਾਂ ਵਿੱਚ ਖਾਲਸਾਈ ਝੰਡੇ ਲਹਿਰਾਏ। 

Khalsa Sajna Day Obeisance At Sri Harmandir Sahib And Sri Anandpur Sahib Khalsa Flags


Popular Posts
Just Now