ਵੱਡੀ ਖ਼ਬਰ -ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਨੌਜਵਾਨ ਆਏ ਕਰੰਟ ਦੀ ਲਪੇਟ 'ਚ, ਦੋ ਜਣਿਆਂ ਦੀ ਗਈ ਜਾਨ

ਵੱਡੀ ਖ਼ਬਰ -ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਨੌਜਵਾਨ ਆਏ ਕਰੰਟ ਦੀ ਲਪੇ


Admin / Punjab

ਸਟੇਟ ਡੈਸਕ : ਨਕੋਦਰ ਅਧੀਨ ਪੈਂਦੇ ਪਿੰਡ ਸ਼ੰਕਰ ਵਿੱਚ ਇੱਕ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਨੌਜਵਾਨ ਕਰੰਟ ਲੱਗ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਤੋਂ 4 ਲੋਕ ਜ਼ਖਮੀ ਹੋ ਗਏ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਜਥੇ ਦੇ ਸਥਾਨ 'ਤੇ ਨਿਸ਼ਾਨ ਸਾਹਿਬ ਚੜ੍ਹਾਇਆ ਜਾ ਰਿਹਾ ਹੈ।ਮ੍ਰਿਤਕਾਂ ਦੀ ਪਛਾਣ ਬੂਟਾ ਸਿੰਘ (63) ਵਾਸੀ ਬਜੂਹਾ ਅਤੇ ਮਹਿੰਦਰ ਪਾਲ (42) ਵਾਸੀ ਬਜੂਹਾ ਵਜੋਂ ਹੋਈ ਹੈ। ਉਥੇ ਹੀ ਕਰਨਦੀਪ, ਗੁਰਸ਼ਿੰਦਰ, ਵਾਸੀ ਜਲੰਧਰ ਅਤੇ ਦਾਰਾ ਬਜੂਹਾ ਮਾਮੂਲੀ ਝੁਲਸੇ ਸਨ, ਜਿਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਸ਼ਹੀਦਾਂ ਦੀ ਜਗ੍ਹਾ ਸੰਧੂ ਪਰਿਵਾਰ ਦੇ ਖੂੰਹ 'ਤੇ ਖੇਤਾਂ ਵਿਚ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਸ਼ਾਨ ਸਾਹਿਬ ਚੜ੍ਹਾਉਣ ਮੌਕੇ ਇਕ ਸਾਈਡ ਨੂੰ ਹੋ ਗਿਆ, ਜੋ ਬਿਜਲੀ ਦੀਆਂ ਤਾਰਾ ਨਾਲ ਲੱਗ ਗਿਆ, ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ।

Youth Got Caught In The Current Two People Lost Their Lives


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now