PUNJAB - ਲੋਕ ਸਭਾ ਚੋਣਾਂ ਲਈ ਭਾਜਪਾ ਵੱਲੋਂ ਦੂਜੀ ਲਿਸਟ ਜਾਰੀ, ਦੇਖੋ ਕਿਸਨੂੰ ਕਿੱਥੋਂ ਬਣਾਇਆ ਉਮੀਦਵਾਰ
Admin / Punjab
ਸਟੇਟ ਡੈਸਕ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਗਾਮੀ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਅੱਜ ਆਪਣੀ ਦੂਜੀ ਲਿਸਟ ਜਾਰੀ ਕੀਤੀ ਹੈ । ਇਸ ਲਿਸਟ ਵਿਚ ਭਾਜਪਾ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੌਜੂਦਾ ਸੰਸਦ ਮੈਂਬਰ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬਠਿੰਡਾ ਤੋਂ ਪਰਮਪਾਲ ਕੌਰ ਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂ ਵਿੰਡ ਨੂੰ ਉਮੀਦਵਾਰ ਐਲਾਨਿਆ ਹੈ।
ਇਸ ਤੋਂ ਕੁਝ ਸਮਾਂ ਪਹਿਲਾਂ ਹੀ ਅੱਜ ਆਮ ਆਦਮੀ ਪਾਰਟੀ ਨੇ ਅੱਜ ਤੀਜੀ LIST ਜਾਰੀ ਕੀਤੀ ਹੈ। ਆਪ ਵੱਲੋਂ ਜਾਰੀ ਲਿਸਟ 'ਚ 4 ਸੀਟਾਂ ਦੇ ਉਮਦੀਵਾਰਾਂ ਦਾ ਐਲਾਨ ਕੀਤਾ ਹੈ, ਜਿਸ 'ਚ ਲੁਧਿਆਣਾ ਤੋਂ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ‘ਆਪ’ ਪਾਰਟੀ ਜਲੰਧਰ ਤੋਂ ਪਵਨ ਕੁਮਾਰ ਟੀਨੂੰ, ਫ਼ਿਰੋਜ਼ਪੁਰ ਤੋਂ ਕਾਕਾ ਬਰਾੜ, ਗੁਰਦਾਸਪੁਰ ਤੋਂ ਸ਼ੈਰੀ ਕਲਸੀ ਸ਼ਾਮਲ ਹੈ।
BJP Released The Second List For The Lok Sabha Elections