ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਂ ’ਤੇ ਲਗਵਾਈ ਫਰਜ਼ੀ ਪੈਨਸ਼ਨ, ਇਸ ਤਰ੍ਹਾਂ ਖੁੱਲ੍ਹਿਆ ਭੇਤ

ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਂ ’ਤੇ ਲਗਵਾਈ ਫਰਜ਼ੀ ਪੈਨਸ਼ਨ, ਇਸ ਤਰ੍


Admin / Punjab

ਸਟੇਟ ਡੈਸਕ : ਮਾਨਸਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਂ ’ਤੇ ਫਰਜ਼ੀ ਪੈਨਸ਼ਨ ਲਗਾਉਣ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਦੀ ਸ਼ਿਕਾਇਤ ’ਤੇ ਇਹ ਕੇਸ ਦਰਜ ਕੀਤਾ ਗਿਆ ਹੈ ਜਿਸ ਵਿਚ ਪਰਮਜੀਤ ਕੌਰ ਨਾਂ ਦੀ ਮਹਿਲਾ ਦੇ ਨਾਂ ’ਤੇ ਪੈਨਸ਼ਨ ਲਗਵਾਈ ਗਈ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੂਸਾ ਪਿੰਡ ਵਿਚ ਪਰਮਜੀਤ ਕੌਰ ਨਾਂ ਦੀ ਕੋਈ ਮਹਿਲਾ ਹੀ ਨਹੀਂ ਹੈ। ਮੂਸੇਵਾਲਾ ਦੀ ਮਾਤਾ ਦਾ ਨਾਂ ਚਰਨ ਕੌਰ ਹੈ।

ਇਸ ਮਾਮਲੇ ਦਾ ਉਦੋਂ ਪਤਾ ਲੱਗਿਆ ਜਦ ਜਾਅਲੀ ਦਸਤਖਤਾਂ ਤੇ ਜਾਅਲੀ ਮੋਹਰ ਲਗਾਏ ਹੋਏ ਪੈਨਸ਼ਨ ਦੇ ਕਾਗਜ਼ਾਤ ਤਿਆਰ ਕੀਤੇ ਹੋਏ ਜ਼ਿਲ੍ਹਾ ਬਾਲ ਵਿਕਾਸ ਦਫ਼ਤਰ 'ਚ ਪੁੱਜੇ। ਇਨ੍ਹਾਂ ਕਾਗਜ਼ਾਤਾਂ 'ਚ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵਾਸੀ ਮੂਸਾ ਦਾ ਨਾਂਅ ਲਿਖ ਕੇ ਫਾਰਮ ਭਰੇ ਗਏ ਸਨ। ਇਨ੍ਹਾਂ 'ਤੇ ਸਰਪੰਚ ਚਰਨ ਕੌਰ ਦੇ ਜਾਅਲੀ ਦਸਤਖਤ ਅਤੇ ਮੋਹਰ ਲਗਾਈ ਗਈ ਸੀ।
ਦਫ਼ਤਰ ਦੇ ਲੰਬੇ ਅਧਿਕਾਰੀਆਂ ਨੇ ਜਦ ਰਿਕਾਰਡ ਦੇਖਿਆ ਤਾਂ ਡੀਸੀ ਸਹੀ ਰਿਕਾਰਡ ਨਾ ਮਿਲਣ 'ਤੇ ਉਹ ਪਿੰਡ ਮੂਸਾ ਪੁੱਜੇ, ਜਿੱਥੇ ਸਰਪੰਚ ਚਰਨ ਕੌਰ ਤੋਂ ਪਤਾ ਲੱਗਿਆ ਕਿ ਸਰਪੰਚ ਦੀ ਮੋਹਰ ਅਤੇ ਦਸਤਖਤ ਜਾਅਲੀ ਹਨ। ਇਸ ਦੇ ਬਾਅਦ ਲੰਬੇ ਜਾਂਚ 'ਚ ਪਤਾ ਲੱਗਾ ਕਿ ਕਿਸੇ ਅਣਪਛਾਤੀ ਔਰਤ ਨੇ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵਾਸੀ ਲਾਧੂਕਾ ਜ਼ਿਲ੍ਹਾ ਫਾਜ਼ਿਲਕਾ ਦੇ ਆਧਾਰ ਕਾਰਡ ਨਾਲ ਛੇੜਛਾੜ ਕਰ ਕੇ, ਫੋਟੋ ਤਬਦੀਲ ਕਰ ਕੇ, ਉਸ ਦੇ ਬੈਂਕ ਖਾਤੇ ਦੇ ਨੰਬਰ ਨਾਲ ਛੇੜਛਾੜ ਕਰਨ ਤੋਂ ਇਲਾਵਾ ਜਾਅਲੀ ਸ਼ਨਾਖਤੀ ਕਾਰਡ ਅਤੇ ਚੀਫ ਮੈਡੀਕਲ ਅਫਸਰ ਕੋਲੋਂ ਜਾਅਲੀ ਅੰਗਹੀਣ ਆਈਡੀ ਬਣਵਾ ਕੇ ਪੈਨਸ਼ਨ ਲਈ ਫਾਰਮ ਭਰੇ ਸਨ।
ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਪਿੰਡ ਮੂਸਾ ਨਾਲ ਸਬੰਧਿਤ ਨਹੀਂ ਪਾਈ ਗਈ। ਇਨ੍ਹਾਂ ਜਾਅਲੀ ਦਸਤਖਤਾਂ ਅਤੇ ਜਾਅਲੀ ਮੋਹਰ ਦੀ ਵਰਤੋਂ ਕਰਨ ਬਾਰੇ ਸਰਪੰਚ ਚਰਨ ਕੌਰ ਦੇ ਪਤੀ ਬਲਕੌਰ ਸਿੰਘ ਨੇ ਥਾਣਾ ਸਿਟੀ-2 ਪੁਲਿਸ ਕੋਲ ਸ਼ਿਕਾਇਤ ਕੀਤੀ ਪੁਲਿਸ ਨੇ ਇਸ ਮਾਮਲੇ 'ਚ ਬਲਕੌਰ ਸਿੰਘ ਤੋਂ ਇਲਾਵਾ ਮਨਦੀਪ ਸਿੰਘ ਜੂਨੀਅਰ ਸਹਾਇਕ ਦਫ਼ਤਰ ਸਿਵਲ ਸਰਜਨ ਮਾਨਸਾ, ਗੁਰਜਿੰਦਰ ਕੌਰ ਕਲਰਕ ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮਾਨਸਾ ਅਤੇ ਪਰਮਜੀਤ ਕੌਰ ਪਤਨੀ ਵੀਰਪਾਲ ਸਿੰਘ ਵਾਸੀ ਪਿੰਡ ਲਾਧੂਕਾ ਦੇ ਬਿਆਨ ਦਰਜ ਕਰਨ ਮਗਰੋਂ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਨਾਮਾਲੂਮ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

 

Fake Pension In The Name Of Sidhu Moosewala s Mother


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now