ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ 10ਵੀਂ ਦੇ ਨਤੀਜ ਅੱਜ, ਵਿਦਿਆਰਥੀ ਇਸ ਤਰ੍ਹਾਂ ਕਰ ਸਕਦੇ ਹਨ ਚੈੱਕ
Admin / Punjab
ਸਟੇਟ ਡੈਸਕ : ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਇੰਤਜ਼ਾਰ ਦੀਆਂ ਘੜੀਆਂ ਖ਼ਤਮ ਹੋ ਰਹੀਆਂ ਹਨ। ਪੰਜਾਬ ਬੋਰਡ ਦਾ 10ਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਮਤਲਬ ਕਿ ਅੱਜ ਬਾਅਦ ਦੁਪਹਿਰ ਐਲਾਨਿਆ ਜਾਵੇਗਾ। ਜਿਹੜੇ ਵਿਦਿਆਰਥੀ ਇਸ ਪ੍ਰੀਖਿਆ 'ਚ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in/ 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। 10ਵੀਂ ਜਮਾਤ ਦਾ ਨਤੀਜਾ ਬੋਰਡ ਦੇ ਅਧਿਕਾਰੀਆਂ ਵਲੋਂ ਆਯੋਜਿਤ ਪ੍ਰੈੱਸ ਕਾਨਫਰੰਸ 'ਚ ਜਾਰੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਸਾਲ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਕੇ 5 ਮਾਰਚ ਨੂੰ ਖ਼ਤਮ ਹੋਈਆਂ ਸਨ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ 'ਚ ਇਸ ਵਾਰ 3 ਲੱਖ ਵਿਦਿਆਰਥੀਆਂ ਨੇ ਭਾਗ ਲਿਆ ਸੀ। ਇਹ ਪ੍ਰੀਖਿਆ 13 ਫਰਵਰੀ ਤੋਂ 5 ਮਾਰਚ ਦੇ ਵਿਚਕਾਰ ਕਰਵਾਈ ਗਈ ਸੀ। ਪ੍ਰੀਖਿਆ ਰਾਜ ਦੇ ਅਲੱਗ-ਅਲੱਗ ਪ੍ਰੀਖਿਆ ਕੇਦਰਾਂ 'ਤੇ ਆਯੋਜਿਤ ਕੀਤੀ ਗਈ ਸੀ। ਅੱਜ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ। ਸਭ ਤੋਂ ਪਹਿਲਾ ਨਤੀਜੇ ਐਲਾਨ ਕਰਨ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਅਜੇ ਤੱਕ ਹੋਰ ਰਾਜ ਦੇ ਕਿਸੇ ਵੀ ਬੋਰਡ ਨੇ ਨਤੀਜੇ ਐਲਾਨ ਨਹੀਂ ਕੀਤੇ ਹਨ ਅਤੇ CBSE ਨੇ ਵੀ ਨਤੀਜਿਆਂ ਦਾ ਐਲਾਨ ਨਹੀਂ ਕੀਤਾ ਹੈ, ਪਰ PSEB ਵੱਲੋ ਅੱਜ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।
Punjab School Education Board 10th Result Today