ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Punjab- ਸੰਗਰੂਰ ਜੇਲ੍ਹ 'ਚ ਰੰਜਿਸ਼ ਕਾਰਨ ਹੋਈ ਖੂਨੀ ਝੜਪ, ਦੋ ਕੈਦੀਆਂ ਦੀ ਮੌਤ

Punjab- ਸੰਗਰੂਰ ਜੇਲ੍ਹ 'ਚ ਰੰਜਿਸ਼ ਕਾਰਨ ਹੋਈ ਖੂਨੀ ਝੜਪ, ਦੋ ਕੈਦੀਆਂ


Admin / Punjab

ਸਟੇਟ ਡੈਸਕ : ਪੰਜਾਬ ਦੀ ਸੰਗਰੂਰ ਜੇਲ੍ਹ ਵਿੱਚ ਕੈਦੀਆਂ ਦੇ ਦੋ ਗੁੱਟਾਂ ਵਿੱਚ ਟਕਰਾਅ ਹੋ ਗਿਆ। ਇਸ ਹਿੰਸਕ ਝੜਪ ਵਿੱਚ ਦੋ ਕੈਦੀਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸ਼ੁੱਕਰਵਾਰ ਰਾਤ ਸਾਢੇ ਅੱਠ ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਕੈਦੀ ਆਪਣੀ ਬੈਰਕ ਵਿੱਚ ਸੌਣ ਲਈ ਜਾ ਰਹੇ ਸਨ ਤਾਂ ਪੁਰਾਣੀ ਰੰਜਿਸ਼ ਕਾਰਨ ਆਪਸ ਵਿੱਚ ਭਿੜ ਗਏ। ਦੱਸਿਆ ਜਾ ਰਿਹਾ ਹੈ ਕਿ ਇਕ ਗਰੁੱਪ ਨੇ ਦੂਜੇ ਗਰੁੱਪ 'ਤੇ ਕਟਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਦੋ ਕੈਦੀ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਏ।
ਜਦੋਂ ਜੇਲ੍ਹ ਪੁਲਿਸ ਖੂਨ ਨਾਲ ਲੱਥਪੱਥ ਦੋ ਕੈਦੀਆਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਈ ਤਾਂ ਉਥੇ ਡਾਕਟਰਾਂ ਨੇ ਇਲਾਜ ਦੌਰਾਨ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋ ਗੁੱਟਾਂ ਵਿਚਾਲੇ ਹੋਈ ਇਸ ਹਿੰਸਕ ਝੜਪ 'ਚ 3 ਕੈਦੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ਜ਼ਖ਼ਮੀ ਕੈਦੀਆਂ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਸੰਗਰੂਰ ਜੇਲ੍ਹ ਪ੍ਰਸ਼ਾਸਨ ਅਨੁਸਾਰ ਮਰਨ ਵਾਲੇ ਦੋ ਕੈਦੀਆਂ ਦੀ ਪਛਾਣ ਹਰਸ਼ ਅਤੇ ਧਰਮਿੰਦਰ ਵਜੋਂ ਹੋਈ ਹੈ। ਜਦਕਿ ਜ਼ਖ਼ਮੀਆਂ ਵਿੱਚ ਗਗਨਦੀਪ ਸਿੰਘ, ਮੁਹੰਮਦ ਹਰੀਸ਼ ਅਤੇ ਸਿਮਰਨ ਸ਼ਾਮਲ ਹਨ। ਪੁਲੀਸ ਵਿਭਾਗ ਦੇ ਸੂਤਰਾਂ ਅਨੁਸਾਰ ਜੇਲ੍ਹ ਵਿੱਚ ਇਹ ਝੜਪ ਇੱਕ ਗਰੋਹ ਦੇ ਹੁਕਮਾਂ ’ਤੇ ਹਰਸ਼ ਅਤੇ ਧਰਮਿੰਦਰ ਨੂੰ ਮਾਰਨ ਦੇ ਮਕਸਦ ਨਾਲ ਹੋਈ ਸੀ

Punjab Bloody Clash In Sangrur Jail Two Prisoners Died


Popular Posts
Just Now