ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Scary incident in Punjab - ਨੈਸ਼ਨਲ ਹਾਈਵੇ 'ਤੇ ਟਰੱਕ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਡਰਾਈਵਰ

Scary incident in Punjab -  ਨੈਸ਼ਨਲ ਹਾਈਵੇ 'ਤੇ ਟਰੱਕ ਨੂੰ ਲੱਗੀ ਅ


Punjab

ਸਟੇਟ ਡੈਸਕ  : ਖੰਨਾ ਦੇ ਨੈਸ਼ਨਲ ਹਾਈਵੇ 'ਤੇ ਇਕ ਟਰੱਕ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅਗਜ਼ਨੀ ਦੀ ਇਸ ਘਟਨਾ ਵਿੱਚ ਡਰਾਈਵਰ ਜ਼ਿੰਦਾ ਸੜ ਗਿਆ। ਇਹ ਘਟਨਾ ਸਵੇਰੇ ਕਰੀਬ 3.30 ਵਜੇ ਪੈਟਰੋਲ ਪੰਪ ਦੇ ਬਾਹਰ ਵਾਪਰੀ। ਮ੍ਰਿਤਕ ਡਰਾਈਵਰ ਦੀ ਪਛਾਣ ਨਹੀਂ ਹੋ ਸਕੀ ਹੈ। ਉਹ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਰਾਤ ਕਰੀਬ 11.30 ਵਜੇ ਡਰਾਈਵਰ ਨੇ ਆਰਾਮ ਕਰਨ ਲਈ ਪੈਟਰੋਲ ਪੰਪ ਦੇ ਬਾਹਰ ਟਰੱਕ ਖੜ੍ਹਾ ਕੀਤਾ ਸੀ ਅਤੇ ਖੁਦ ਕੈਬਿਨ ਦੇ ਅੰਦਰ ਹੀ ਸੌਂ ਗਿਆ ਸੀ।

ਸਵੇਰੇ ਕਰੀਬ ਸਾਢੇ ਤਿੰਨ ਵਜੇ ਟਰੱਕ ਦੇ ਕੈਬਿਨ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਡਰਾਈਵਰ ਕੈਬਿਨ ਦੇ ਅੰਦਰ ਚੀਕ ਰਿਹਾ ਸੀ ਅਤੇ ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਪਰ ਪੈਟਰੋਲ ਪੰਪ ਦੇ ਕਰਮਚਾਰੀ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ।
ਇਸ ਦੀ ਸੂਚਨਾ ਫਾਇਰ ਬ੍ਰਿਗੇਡ ਟੀਮ ਨੂੰ ਵੀ ਦਿੱਤੀ ਗਈ। ਖੰਨਾ ਤੋਂ ਇਕ ਟੀਮ ਮੌਕੇ 'ਤੇ ਪਹੁੰਚੀ। ਜਦੋਂ ਤੱਕ ਉਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ, ਉਦੋਂ ਤੱਕ ਡਰਾਈਵਰ ਜ਼ਿੰਦਾ ਸੜ ਚੁੱਕਾ ਸੀ। ਅੱਗ 'ਚ ਸੜ ਕੇ ਡਰਾਈਵਰ ਦਾ ਸਰੀਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਗਰਦਨ ਧੜ ਤੋਂ ਵੱਖ ਹੋ ਗਈ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਭੇਜ ਦਿੱਤਾ ਹੈ।

Truck Caught Fire On National Highway Driver Burnt Alive


Popular Posts
Just Now