ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ - 20 ਝੁੱਗੀਆਂ ‘ਚ ਲੱਗੀ ਭਿਆਨਕ ਅੱਗ, ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜੀਆਂ

Terrible-Fire-Broke-Out-In-20-Sl


Admin / Punjab

ਸਟੇਟ ਡੈਸਕ : ਬਠਿੰਡਾ ‘ਚ ਮੰਗਲਵਾਰ ਸਵੇਰੇ ਕਰੀਬ 20 ਝੁੱਗੀਆਂ ‘ਚ ਭਿਆਨਕ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ । ਜਿਸ ‘ਚ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ ਕਈ ਜਣੇ ਝੁਲਸ ਗਏ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਕਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਹ ਅੱਗ ਦੀ ਘਟਨਾ ਉੜੀਆ ਕਾਲੋਨੀ ‘ਚ ਦੀ ਦੱਸੀ ਜਾ ਰਹੀ ਹੈ ।

ਘਟਨਾ ਵੇਲੇ ਜ਼ਿਆਦਾਤਰ ਲੋਕ ਸੁੱਤੇ ਪਏ ਸਨ, ਜਿਸ ਕਾਰਨ ਉਹ ਅੱਗ ਦੀ ਲਪੇਟ ‘ਚ ਆ ਗਏ। ਕੁਝ ਹੀ ਸਮੇਂ ਵਿੱਚ ਅੱਗ ਚਾਰੇ ਪਾਸੇ ਫੈਲ ਗਈ। ਮ੍ਰਿਤਕ ਲੜਕੀਆਂ ਦੇ ਪਿਓ ਨੇ ਦੱਸਿਆ ਕਿ ਝੁੱਗੀਆਂ ਵਿੱਚ ਰਹਿਣ ਵਾਲਾ ਇੱਕ ਪਰਿਵਾਰ ਖਾਣਾ ਬਣਾ ਰਿਹਾ ਸੀ। ਅਚਾਨਕ ਅੱਗ ਲੱਗ ਗਈ। ਤੇਜ਼ ਹਵਾ ਕਾਰਨ ਅੱਗ ਝੁੱਗੀਆਂ ਵਿੱਚ ਫੈਲ ਗਈ। ਉਸ ਦੀਆਂ ਦੋ ਧੀਆਂ ਵੀ ਅੱਗ ਤੋਂ ਬਚਣ ਲਈ ਦੂਜੇ ਕਮਰੇ ਵਿੱਚ ਲੁਕ ਗਈਆਂ। ਉਸੇ ਕਮਰੇ ਵਿੱਚ ਰੱਖੇ ਸਿਲੰਡਰ ਨੂੰ ਅੱਗ ਲੱਗ ਗਈ ਅਤੇ ਫਟ ਗਿਆ। ਉਥੇ ਦੋਵੇਂ ਬੁਰੀ ਤਰ੍ਹਾਂ ਸੜ ਗਈਆਂ । ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Terrible Fire Broke Out In 20 Slums Two Sisters Burned Alive


Popular Posts
Just Now