SAD NEWS - ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਮੌਤ
Admin / Punjab
ਸਟੇਟ ਡੈਸਕ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਇਸੇ ਤਰ੍ਹਾਂ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਏ ਅੱਪਰਾ ਇਲਾਕੇ ਦੇ ਪਿੰਡ ਢੱਕ ਮਜਾਰਾ ਦੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਹਰਪਾਲ ਰਾਮ ਉਰਫ ਪਾਲਾ ਪੁੱਤਰ ਨੰਜੂ ਰਾਮ ਲਗਭਗ 6 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇਟਲੀ ਗਿਆ ਸੀ। ਜਿੱਥੇ ਉਹ ਇਟਲੀ ਦੇ ਸ਼ਹਿਰ ਸਲੈਰਨੋ ਵਿਖੇ ਇਕ ਰੈਸਟੋਰੈਂਟ 'ਤੇ ਕੰਮ ਕਰਦਾ ਸੀ। ਇਸ ਦੌਰਾਨ ਹਰਪਾਲ ਰਾਮ ਜਦੋਂ ਕੰਮ ਉਪਰੰਤ ਆਪਣੇ ਕਮਰੇ ਵਿਚ ਗਿਆ ਤਾਂ ਰਾਤ ਦੇ ਸਮੇਂ ਅਚਾਨਕ ਸਿਹਤ ਵਿਗੜ ਜਾਣ ਕਾਰਣ ਉਸਦੀ ਮੌਤ ਹੋ ਗਈ। ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਭਰ 'ਚ ਸ਼ੋਕ ਦੀ ਲਹਿਰ ਫੈਲ ਗਈ ਹੈ।
SAD NEWS Death Of Punjabi Youth Who Went To Italy To Earn Daily Bread