ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

PUNJAB NEWS- ਕੇਂਦਰ ਨੇ ਕਾਂਗਰਸ ਦੇ 3 ਸਾਬਕਾ ਆਗੂਆਂ ਨੂੰ ਦਿੱਤੀ ‘ਵਾਈ’ ਸ਼੍ਰੇਣੀ ਦੀ ਸੁਰੱਖਿਆ

PUNJAB NEWS- ਕੇਂਦਰ ਨੇ ਕਾਂਗਰਸ ਦੇ 3 ਸਾਬਕਾ ਆਗੂਆਂ ਨੂੰ ਦਿੱਤੀ  ‘ਵਾ


Admin / Punjab

ਸਟੇਟ ਡੈਸਕ : ਦਰ ਸਰਕਾਰ ਨੇ ਪੰਜਾਬ ਕਾਂਗਰਸ ਦੇ ਤਿੰਨ ਸਾਬਕਾ ਆਗੂਆਂ ਨੂੰ ‘Y’ ਸ਼੍ਰੇਣੀ ਦੀ ਵੀਆਈਪੀ ਸੁਰੱਖਿਆ ਮੁਹੱਈਆ ਕਰਵਾਈ ਹੈ, ਜਿਸ ਤਹਿਤ ਉਨ੍ਹਾਂ ਦੀ ਸੁਰੱਖਿਆ ਲਈ ਅਰਧ ਸੈਨਿਕ ਬਲਾਂ ਦੇ ਕਮਾਂਡੋ ਤਾਇਨਾਤ ਕੀਤੇ ਜਾਣਗੇ।  ਬੀਤੇ ਦਿਨ ਇਹ ਜਾਣਕਾਰੀ ਦਿੰਦੇ ਹੋਏ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ 3 ਨੇਤਾਵਾਂ ‘ਚੋਂ 2 ਭਾਜਪਾ ‘ਚ ਸ਼ਾਮਲ ਹੋ ਗਏ ਹਨ। ਸੂਤਰਾਂ ਨੇ ਦੱਸਿਆ ਕਿ ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਖਤਰੇ ਦਾ ਪਤਾ ਲੱਗਣ ਕਾਰਨ ਵਿਕਰਮਜੀਤ ਸਿੰਘ ਚੌਧਰੀ, ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਅਤੇ ਤੇਜਿੰਦਰ ਸਿੰਘ ਬਿੱਟੂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਕਰਮਜੀਤ ਕੌਰ ਅਤੇ ਬਿੱਟ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਸੂਤਰਾਂ ਨੇ ਕਿਹਾ ਕਿ ਸੀ.ਆਰ.ਪੀ.ਐਫ ਨੂੰ ਗ੍ਰਹਿ ਮੰਤਰਾਲੇ ਦੁਆਰਾ ਸੁਰੱਖਿਆ ਕਵਰ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਹਾਲ ਹੀ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਕਾਂਗਰਸ ਨੇ ਮੁਅੱਤਲ ਕਰ ਦਿੱਤਾ ਸੀ। ਵਿਕਰਮਜੀਤ ਦੀ ਮਾਂ ਕਰਮਜੀਤ ਕੌਰ ਚੌਧਰੀ 20 ਅਪ੍ਰੈਲ ਨੂੰ ਭਾਜਪਾ ‘ਚ ਸ਼ਾਮਲ ਹੋਏ ਸੀ। ਕਾਂਗਰਸ ਸਕੱਤਰ ਬਿੱਟੂ ਵੀ ਉਸੇ ਦਿਨ ਭਾਜਪਾ ਵਿੱਚ ਸ਼ਾਮਲ ਹੋ ਗਏ। ਬਿੱਟੂ ਨੂੰ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਸੀ। ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਹੇਠ ਲਗਭਗ 4-5 ਹਥਿਆਰਬੰਦ ਕਮਾਂਡੋ ਪੰਜਾਬ ਦੇ ਦੌਰੇ ਦੌਰਾਨ ਤਿੰਨੇ ਸਿਆਸਤਦਾਨਾਂ ਦੀ ਸੁਰੱਖਿਆ ਕਰਨਗੇ। ਉਮੀਦ ਹੈ ਕਿ ਸੀ.ਆਰ.ਪੀ.ਐਫ ਛੇਤੀ ਹੀ ਤਿੰਨਾਂ ਨੇਤਾਵਾਂ ਦੀ ਸੁਰੱਖਿਆ ਸੰਭਾਲ ਲੈਣਗੇ।

Center Has Given Y Category Protection To 3 Former Congress Leaders


Popular Posts
Just Now