ਚੌਕੀ ਨੇੜੇ ਮਿਲੀ ਸਿਰ ਕੱਟੀ ਲਾਸ਼, ਪਰਿਵਾਰਕ ਮੈਂਬਰਾਂ ਦਾ ਦੋਸ਼- ਪਿੰਡ ਦੇ ਨੌਜਵਾਨ ਨੇ ਕਤਲ ਕਰ ਕੇ ਲਾਸ਼ ਨੂੰ ਸਾੜਨ ਦੀ ਕੀਤੀ ਕੋਸ਼ਿਸ਼
Admin / Punjab
ਸਟੇਟ ਡੈਸਕ : ਜਲੰਧਰ ਦਿਹਾਤ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਅਲਾਵਪੁਰ ਚੌਕੀ ਨੇੜੇ ਦਿਨ-ਦਿਹਾੜੇ ਇੱਕ ਵਿਅਕਤੀ ਦੀ ਕੱਟੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਜੋਂ ਹੋਈ ਹੈ। ਪੁਲਿਸ ਚੌਕੀ ਦੇ ਸਾਹਮਣੇ ਇੱਕ ਵਿਅਕਤੀ ਦਾ ਸਿਰ ਵੱਢਿਆ ਹੋਇਆ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ।
ਬੀਤੇ ਦਿਨ ਜਲੰਧਰ 'ਚ ਮੁੱਖ ਮੰਤਰੀ ਦੇ ਰੋਡ ਸ਼ੋਅ ਦੌਰਾਨ ਪੁਲਿਸ ਚੌਕਸ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦਿਹਾੜੀਦਾਰ ਮਜ਼ਦੂਰ ਸੀ ਅਤੇ ਉਸ ਦਾ ਕਤਲ ਪਿੰਡ ਦੇ ਹੀ ਸੋਨੂੰ ਨਾਂ ਦੇ ਵਿਅਕਤੀ ਨੇ ਕੀਤਾ ਸੀ। ਪੁਲਿਸ ਨੇ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਮੌਕੇ ’ਤੇ ਪੁੱਜੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਕਤ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਸੂਤਰਾਂ ਮੁਤਾਬਕ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਇਸ ਮਾਮਲੇ ਸਬੰਧੀ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹੈ।
Youth Of The Village Tried To Kill And Burn The Body JALANDHAR