ਪੰਜਾਬ 'ਚ ਮੌਸਮ ਦਾ ਬਦਲਿਆ ਮਿਜ਼ਾਜ, ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ 'ਚ ਔਰੇਂਜ ਅਲਰਟ ਕੀਤਾ ਜਾਰੀ
Admin / Punjab
ਸਟੇਟ ਡੈਸਕ : ਪੰਜਾਬ 'ਚ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ, ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਸਾਫ਼ ਦਿਖਾਈ ਦੇ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ 'ਚ ਮੀਂਹ ਵੀ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਫਸਲਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਲੁਧਿਆਣਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਜਪੁਰਾ, ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਖੰਨਾ, ਪਾਇਲ, ਲੁਧਿਆਣਾ ਪੂਰਬੀ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਨਿਹਾਲ ਸਿਹਾਲਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ ਵਿੱਚ ਮੌਸਮ ਵਿੱਚ ਬਦਲਾਅ ਦਾ ਅਨੁਮਾਨ ਹੈ। ਇੱਥੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।
Weather In Punjab Meteorological Department Issued Orange Alert