ਬੇਅਦਬੀ ਮਾਮਲੇ 'ਤੇ ਨਵਜੋਤ ਸਿੱਧੂ ਨੇ ਕੈਪਟਨ ਅਤੇ ਸੁਖਬੀਰ ਦੇ ਖੋਲ੍ਹੇ ਭੇਤ, ਪੜ੍ਹੋ ਪੂਰਾ ਮਾਮਲਾ.....

ਬੇਅਦਬੀ ਮਾਮਲੇ 'ਤੇ ਨਵਜੋਤ ਸਿੱਧੂ ਨੇ ਕੈਪਟਨ ਅਤੇ ਸੁਖਬੀਰ ਦੇ ਖੋਲ੍ਹੇ ਭ


Lptv / Chandigarh

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਅੱਜ ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ਦੇ ਸਬੰਧ ’ਚ ਸਿੱਟ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਆਪਣੀ ਹੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ’ਤੇ ਕਈ ਨਿਸ਼ਾਨੇ ਸਾਧੇ ਹਨ। ਟਵੀਟ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਨੂੰ ਛੇ ਸਾਲ ਦਾ ਸਮਾਂ ਬੀਤ ਚੁੱਕਾ ਹੈ। ਬੇਅਦਬੀ ਮਾਮਲੇ ਦਾ ਨਾ ਬਾਦਲਾਂ ਦੀ ਸਰਕਾਰ ਦੇ ਸਮੇਂ ਇਨਸਾਫ਼ ਮਿਲਿਆ ਅਤੇ ਨਾ ਹੀ ਹੁਣ ਦੇ ਸਾਢੇ 4 ਸਾਲਾਂ ਵਿੱਚ ਇਨਸਾਫ਼ ਹੋਇਆ।ਨਵਜੋਤ ਸਿੱਧੂ ਨੇ ਸੁਖਬੀਰ ਬਾਦਲ ਨੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਅੱਜ ਹੁਣ ਜਦੋਂ ਨਵੀਂ ਸਿਟ (SIT) ਪੰਜਾਬ ਦੀ ਰੂਹ 'ਤੇ ਹੋਏ ਹਮਲੇ ਦੇ ਇਨਸਾਫ਼ ਦੀ ਦਹਿਲੀਜ਼ 'ਤੇ ਪਹੁੰਚ ਗਈ ਹੈ ਤਾਂ ਇਹ ਰਾਜਨੀਤਿਕ ਦਖਲ ਦਾ ਢੰਡੋਰਾ ਪਿੱਟ ਰਿਹਾ ਏਂ। ਰਾਜਨੀਤਿਕ ਦਖਲ ਤਾਂ ਉਹ ਸੀ ਜਿਸ ਕਰਕੇ ਇਨਸਾਫ਼ ਹੋਣ 'ਚ ਛੇ ਸਾਲ ਦੇਰੀ ਹੋਈ।
ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ 'ਤੇ ਤੰਜ ਕਸਦੇ ਹੋਏ ਟਵੀਟ ਕਰ ਕੇ ਕਿਹਾ ਗਿਆ ਕਿ ਜਿਸ ਸਮੇਂ ਕਿਸਾਨ ਸੰਘਰਸ਼ ਕਰ ਰਹੇ ਹਨ, ਉਸ ਸਮੇਂ ਮੁੱਖ ਮੰਤਰੀ ਗਾਂਧੀ ਪਰਿਵਾਰ ਨੂੰ ਖ਼ੁਸ਼ ਕਰਨ ਵਿੱਚ ਲਗੇ ਹੋਏ ਹਨ ।

Navjot sidhu revealed the secrets of captain and sukhbir on the blasphemy case read the whole case


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now