ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੰਜਾਬ 'ਚ ਅਵਾਰਾ ਕੁੱਤਿਆਂ ਨੇ ਮਚਾਈ ਤਬਾਹੀ, ਸੈਰ ਕਰਨ ਗਈ ਔਰਤ ਨੂੰ ਨੋਚ ਨੋਚ ਖਾਧਾ

ਪੰਜਾਬ 'ਚ ਅਵਾਰਾ ਕੁੱਤਿਆਂ ਨੇ ਮਚਾਈ ਤਬਾਹੀ, ਸੈਰ ਕਰਨ ਗਈ ਔਰਤ ਨੂੰ ਨੋਚ


Punjab

ਸਟੇਟ ਡੈਸਕ :  ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰ ਵਿਖੇ ਅੱਜ ਸਵੇਰ ਸਮੇਂ ਇੱਕ ਵਿਆਹੁਤਾ ਔਰਤ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾਰ ਮੁਕਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਖਸਿੰਦਰ ਸਿੰਘ ਪਿੰਡ ਖੋਜਕੀਪੁਰ ਨੇ ਦੱਸਿਆ ਕਿ ਉਸ ਦੀ ਨੂੰਹ ਹਰਜੀਤ ਕੌਰ ਜੋ ਕਿ ਕੁਝ ਦਿਨ ਲਈ ਪੇਕੇ ਪਿੰਡ ਕਿਸ਼ਨਪੁਰ ਗਈ ਹੋਈ ਸੀ, ਅੱਜ ਉਸ ਦੇ ਪਿਤਾ ਸੰਤੋਖ ਸਿੰਘ ਨੇ ਦੱਸਿਆ ਕਿ ਸਵੇਰ ਸਮੇਂ ਉਨ੍ਹਾਂ ਦੀ ਪੁੱਤਰੀ ਹਰਜੀਤ ਕੌਰ ਸੈਰ ਕਰਨ ਲਈ ਗਈ ਤਾਂ ਕਾਫ਼ੀ ਦੇਰ ਤੱਕ ਵਾਪਸ ਨਹੀਂ ਪਰਤੀ ਤਾਂ ਉਸ ਦੀ ਭਾਲ ਕਰਨ ਉੱਤੇ ਪਤਾ ਲੱਗਿਆ ਕਿ ਰਸਤੇ ਵਿੱਚ ਕੁੱਤਿਆਂ ਵੱਲੋਂ ਨੋਚੀ ਹੋਈ ਉਸ ਦੀ ਲਾਸ਼ ਪਈ ਹੋਈ ਹੈ।

 ਕੁਤਿਆਂ ਨੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਕਾਰਨ ਮੌਕੇ ਉੱਤੇ ਹੀ ਉਸ ਦੀ ਮੌਤ ਹੋ ਗਈ। ਪੁਲੀਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤੀ ਹੈ। ਇਸ ਸਬੰਧੀ ਜਦੋਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਕੁੱਤਿਆਂ ਦੀ ਨਸਬੰਦੀ ਲਈ ਪਿੰਡ ਦੀਆਂ ਪੰਚਾਇਤਾਂ ਅਤੇ ਸ਼ਹਿਰਾਂ ਦੀਆਂ ਨਗਰ ਪਾਲਿਕਾਵਾਂ ਦੀ ਜ਼ਿੰਮੇਵਾਰੀ ਲਗਾਈ ਹੋਈ ਹੈ। ਇਸ ਸਬੰਧੀ ਕੁੱਝ ਸੰਸਥਾਵਾਂ ਵੱਲੋਂ ਨਸਬੰਦੀ ਲਈ ਟੈਂਡਰ ਭਰੇ ਹੋਏ ਹਨ। ਪਰ ਅਜੇ ਤੱਕ ਕੋਈ ਵੀ ਸੰਸਥਾ ਇਸ ਉੱਤੇ ਵਿਵਹਾਰਿਕ ਰੂਪ ਵਿੱਚ ਕੰਮ ਸ਼ੁਰੂ ਨਹੀਂ ਕਰ ਸਕੀ।

Stray Dogs Created Havoc In Punjab Bitten A Woman Who Went For A Walk


Popular Posts
Just Now