ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਤਲ ਕਾਂਡ 'ਚ ਸ਼ਾਮਲ ਭਗੌੜਾ ਗੈਂਗਸਟਰ ਗ੍ਰਿਫਤਾਰ, ਕੈਨੇਡਾ 'ਚ ਬੈਠਾ ਮਾਸਟਰ ਮਾਈਂਡ

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਤਲ ਕਾਂਡ 'ਚ ਸ਼ਾਮਲ ਭਗੌੜਾ ਗੈਂਗਸਟਰ ਗ੍


Admin / Punjab

ਸਟੇਟ ਡੈਸਕ :  ਮਾਰਚ 2022 ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਨੂੰ ਜਲੰਧਰ ਪੁਲਿਸ ਨੇ ਅੰਮ੍ਰਿਤਸਰ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਗੋਲਡਨ ਗੇਟ, ਪ੍ਰੀਤਮ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ।

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਮੈਚ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸ਼ਾਮ ਕਰੀਬ 6 ਵਜੇ ਵਾਪਰੀ। ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ 'ਤੇ ਕਰੀਬ 20 ਰਾਉਂਡ ਫਾਇਰ ਕੀਤੇ। ਉਸ ਨੂੰ ਮੂੰਹ ਤੋਂ ਛਾਤੀ ਤੱਕ ਗੋਲੀ ਮਾਰੀ ਗਈ ਸੀ। ਚੱਲ ਰਹੇ ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ।
ਪੁਲਿਸ ਪੁੱਛਗਿੱਛ ਦੌਰਾਨ ਲਾਰੈਂਸ ਗੈਂਗ ਨਾਲ ਜੁੜੇ ਗੈਂਗਸਟਰ ਫਤਿਹ ਨੇ ਕਬੂਲ ਕੀਤਾ ਸੀ ਕਿ ਉਸ ਨੇ ਕੈਨੇਡਾ 'ਚ ਬੈਠੇ ਸਨੋਵਰ ਢਿੱਲੋਂ ਦੇ ਕਹਿਣ 'ਤੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸ਼ੂਟਰਾਂ ਦਾ ਇੰਤਜ਼ਾਮ ਕੀਤਾ ਸੀ। ਦੁੱਨੇਕੇ ਦੇ ਇਸ਼ਾਰੇ 'ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮ੍ਰਿਤਸਰ ਦੇ ਪ੍ਰੀਤਮ ਇਨਕਲੇਵ 'ਚ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਗੋਲੀਬਾਰੀ ਕਰਨ ਵਾਲਿਆਂ ਨੂੰ ਛੁਪਣਗਾਹ ਮੁਹੱਈਆ ਕਰਵਾਈ। ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਦੀ ਰਾਈਫਲ ਬਰਾਮਦ ਕੀਤੀ ਸੀ। ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ।

Fugitive Gangster Involved In International Kabaddi Player Murder Case Arrested Mastermind Sitting In Canada


Popular Posts
Just Now