ਫਿਰ ਵਧੀ ਮਹਿੰਗਾਈ, ਪੰਜਾਬ 'ਚ ਪੈਟਰੋਲ ਦੀਆਂ ਕੀਮਤਾਂ ਨੇ ਸੈਂਕੜਾ ਕੀਤਾ ਪਾਰ......

ਫਿਰ ਵਧੀ ਮਹਿੰਗਾਈ, ਪੰਜਾਬ 'ਚ ਪੈਟਰੋਲ ਦੀਆਂ ਕੀਮਤਾਂ ਨੇ ਸੈਂਕੜਾ ਕੀਤਾ


LPTV / Chandigarh

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਧਾ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਭਾਰੀ ਵਾਧਾ ਹੋਇਆ ਹੈ। ਦਿੱਲੀ ਵਿਚ ਪੈਟਰੋਲ ਅਤੇ ਡੀਜ਼ਲ ਦੋਵਾਂ ਵਿਚ 35 ਤੋਂ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਵਾਧੇ ਤੋਂ ਬਾਅਦ ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 98.11 ਰੁਪਏ ਪ੍ਰਤੀ ਲੀਟਰ ਹੋ ਗਈ, ਜਦਕਿ ਡੀਜ਼ਲ ਵੀ 88.65 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇਧਰ, ਇਸ ਵਾਧੇ ਤੋਂ ਬਾਅਦ ਪੰਜਾਬ ਵਿਚ ਪੈਟਰੋਲ 100 ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਅੱਜ ਪਟਾਨਕੋਟ ਵਿਚ ਪੈਟਰੋਲ ਦੀ ਕੀਮਤ 100.20 ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 91 ਰੁਪਏ ਨੂੰ ਪਾਰ ਕਰ ਗਈ ਹੈ। ਹੋਰ ਵੀ ਕਈ ਸ਼ਹਿਰ ਵਿਚ ਪੈਟਰੋਲ 100 ਰੁਪਏ ਦੇ ਨੇੜੇ ਪਹੁੰਚ ਗਿਆ ਹੈ।

ਮੁੰਬਈ ਵਿਚ 29 ਮਈ ਨੂੰ ਸ਼ਨੀਵਾਰ ਪਹਿਲੀ ਵਾਰ ਪੈਟਰੋਲ ਦੀਆਂ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਸੀ, ਉੱਥੇ ਹੁਣ ਪੈਟਰੋਲ 104.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.16 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਹ ਕੀਮਤ ਮਹਾਂਨਗਰਾਂ ਵਿੱਚ ਸਭ ਤੋਂ ਵੱਧ ਹਨ।ਚੇਨਈ ਵਿਚ ਪੈਟਰੋਲ ਹੁਣ 99.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਪੈਟਰੋਲ 97.99 ਰੁਪਏ ਅਤੇ ਡੀਜ਼ਲ 91.49 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Inflation increased again petrol prices crossed the hundred mark in Punjab


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now