ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Weather punjab - ਸੂਬੇ 'ਚ ਪਾਰਾ 44 ਡਿਗਰੀ ਪਾਰ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Weather punjab - ਸੂਬੇ 'ਚ ਪਾਰਾ 44 ਡਿਗਰੀ ਪਾਰ, ਮੌਸਮ ਵਿਭਾਗ ਵੱਲੋਂ


Admin / Punjab

ਸਟੇਟ ਡੈਸਕ  : ਪੰਜਾਬ ਅਤੇ ਹਰਿਆਣਾ  ‘ਚ ਤਾਪਮਾਨ ਕ੍ਰਮਵਾਰ 43-44 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ, ਜਿਸ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਅਤੇ ਲੋਕ ਗਰਮੀ ਦੇ ਕਹਿਰ ਕਾਰਨ ਘਰਾਂ ‘ਚ ਲੁਕਣ ਲਈ ਮਜਬੂਰ ਹੋ ਗਏ ਹਨ। ਲੋਕਾਂ ਨੂੰ ਇਸ ਕਹਿਰ ਦੀ ਗਰਮੀ ਤੋਂ ਰਾਹਤ ਮਿਲੇਗੀ ਕਿਉਂਕਿ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ‘ਚ ਮੌਸਮ ‘ਚ ਬਦਲਾਅ ਹੋਣ ਵਾਲਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਕੀਤੀ ਭਵਿੱਖਬਾਣੀ ਅਨੁਸਾਰ 10 ਤੋਂ 13 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤੂਫਾਨ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬੀਤੇ ਦਿਨ ਹਿਮਾਚਲ ਦੀ ਮੰਡੀ ਸਮੇਤ ਆਸ-ਪਾਸ ਦੇ ਕਈ ਇਲਾਕਿਆਂ ‘ਚ ਮੀਂਹ ਪਿਆ। ਇਸੇ ਤਰ੍ਹਾਂ ਪੰਜਾਬ-ਹਰਿਆਣਾ ਦੇ ਮੌਸਮ ਵਿੱਚ ਬਦਲਾਅ ਦੇ ਸੰਕੇਤ ਮਿਲੇ ਹਨ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਨੇ ਹਾਲਾਤ ਵਿਗਾੜ ਦਿੱਤੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਮਈ ਦੇ ਅੱਧ ਵਿੱਚ ਤਾਪਮਾਨ 43-44 ਡਿਗਰੀ ਤੱਕ ਪਹੁੰਚਣਾ ਸਖ਼ਤ ਗਰਮੀ ਦਾ ਸੰਕੇਤ ਦੇ ਰਿਹਾ ਹੈ। ਇਸ ਕਾਰਨ ਇਸ ਵਾਰ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।

Mercury Crosses 44 Degrees In The State Yellow Alert Issued By Meteorological Department


Popular Posts
Just Now