ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਚੰਨੀ ਤੇ ਖੁਦ ਦੀ ਵੀਡੀਓ ਨੂੰ ਲੈ ਕੇ ਹੁਣ ਬੀਬੀ ਜਗੀਰ ਕੌਰ ਨੇ ਦਿੱਤਾ ਵੱਡਾ ਬਿਆਨ, ਆਖੀ ਇਹ ਗੱਲ

ਚੰਨੀ ਤੇ ਖੁਦ ਦੀ ਵੀਡੀਓ ਨੂੰ ਲੈ ਕੇ ਹੁਣ ਬੀਬੀ ਜਗੀਰ ਕੌਰ ਨੇ ਦਿੱਤਾ ਵੱ


Admin / Punjab

ਸਟੇਟ ਡੈਸਕ : ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਖੁਦ ਦੀ ਵੀਡੀਓ ਨੂੰ ਲੈ ਕੇ ਹੁਣ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਇੱਕ ਪੋਸਟ ਸਾਂਝੀ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ 10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ  ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸੀ ਤਾਂ ਉਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਅਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਸਨ ਤਾਂ ਆਹਮੋ-ਸਾਹਮਣੇ ਦੇਖ ਕੇ ਸਾਰੇ ਆਗੂਆਂ ਨੇ ਮੈਨੂੰ ਬੜੇ ਸਤਿਕਾਰ ਨਾਲ ਬੁਲਾਇਆ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਚਰਨਜੀਤ ਚੰਨੀ ਨੇ ਮੇਰੇ ਅੱਗੇ ਸਿਰ ਝੁਕਾਇਆ ਅਤੇ ਮੇਰਾ ਹੱਥ ਫੜ ਕੇ ਸਤਿਕਾਰ ਨਾਲ ਸਿਰ ‘ਤੇ ਰੱਖਿਆ। ਇਸ ਦੌਰਾਨ ਚੰਨੀ ਨੇ ਸਨਮਾਨ ਭਰੇ ਮਾਹੌਲ ਵਿੱਚ ਮੇਰੀ ਠੋਡੀ ਨੂੰ ਛੂਹਿਆ। ਪਰ ਬੜੇ ਦੁੱਖ ਦੀ ਗੱਲ ਹੈ ਕਿ ਇਸ ਵੀਡੀਓ ਵਿੱਚੋਂ ਸਤਿਕਾਰਯੋਗ ਦ੍ਰਿਸ਼ ਨੂੰ ਕੱਟ ਕੇ ਸੋਸ਼ਲ ਮੀਡੀਆ ਅਤੇ ਕਈ ਚੈਨਲਾਂ ਵੱਲੋਂ ਵਾਇਰਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਇਸ ਵੀਡੀਓ ਨੂੰ ਕੱਟ ਕੇ ਵੱਖਰੇ ਤੌਰ ‘ਤੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਗਿਆ ਹੈ, ਜੋ ਕਿ ਮੇਰੇ ਅਤੇ ਮੇਰੇ ਪਰਿਵਾਰ ਲਈ ਬਹੁਤ ਦੁਖਦਾਈ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਅਤੇ ਕੁਝ ਲੋਕਾਂ ਵੱਲੋਂ ਵਾਇਰਲ ਕਰਨਾ ਮੇਰੇ ਅਤੇ ਮੇਰੇ ਪਰਿਵਾਰ ਲਈ ਬਹੁਤ ਮਾਨਸਿਕ ਪੀੜਾ ਸਾਬਤ ਹੋਇਆ ਹੈ।

 

Bibi Jagir Kaur Has Made A Big Statement Regarding Channi And Herself s Video


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now