ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

12ਵੀਂ ਦੇ ਨਤੀਜੇ 'ਚ ਨੰਬਰ ਆਏ ਘੱਟ, ਪਿਓ-ਪੁੱਤ 'ਚ ਹੋਈ ਤਕਰਾਰ, ਗੁੱਸੇ ਪਿਤਾ ਨੂੰ ਮਾਰੀ ਗੋਲ਼ੀ

12ਵੀਂ ਦੇ ਨਤੀਜੇ 'ਚ ਨੰਬਰ ਆਏ ਘੱਟ, ਪਿਓ-ਪੁੱਤ 'ਚ ਹੋਈ ਤਕਰਾਰ, ਗੁੱਸੇ


Punjab

ਸਟੇਟ ਡੈਸਕ :  ਅੰਮ੍ਰਿਤਸਰ ਵਿਖੇ ਰਿਸ਼ਤਿਆਂ ਨੂੰ ਤਾਰ ਤਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਨੇ ਆਪਣੇ ਹੀ ਪਿਤਾ ਨੂੰ ਗੋ.ਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਫਿਰ ਆਪਣੇ ਆਪ ਨੂੰ ਵੀ ਗੋ.ਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਦਰਅਸਲ, ਛੋਟੀ ਜਿਹੀ ਗੱਲ ਨੂੰ ਲੈ ਕੇ ਪਿਓ-ਪੁੱਤ ਦੇ ਵਿੱਚ ਤਕਰਾਰ ਹੋਈ ਸੀ ਪਰ ਗੁੱਸੇ ਵਿੱਚ ਆਏ ਪੁੱਤ ਨੇ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਥਾਣਾ ਕੰਬੋਅ ਦੇ ਅਧੀਨ ਪਿੰਡ ਨੰਗਲੀ ਵਿਖੇ ਇਹ ਖੌਫਨਾਕ ਘਟਨਾ ਵਾਪਰੀ  ਹੈ। ਜਿੱਥੇ CBSE ਦੇ ਕੱਲ੍ਹ ਆਏ 12ਵੀਂ ਦੇ ਨਤੀਜੇ ਵਿੱਚ ਪੁੱਤਰ ਦੇ ਨੰਬਰ ਘੱਟ ਆਉਣ ਅਤੇ ਵਿਦੇਸ਼ ਜਾਣ ਨੂੰ ਲੈ ਕੇ ਨੌਜਵਾਨ ਦੀ ਆਪਣੇ ਪਿਤਾ ਨਾਲ ਤਕਰਾਰ ਹੋਈ ਸੀ। ਇਸ ਦੇ ਚਲਦੇ ਗੁੱਸੇ ਵਿੱਚ ਆ ਕੇ ਨੌਜਵਾਨ ਨੇ ਆਪਣੇ ਹੀ ਪਿਤਾ ਨੂੰ ਗੋਲੀ ਮਾਰ ਦਿੱਤੀ। ਫਿਰ ਪੁੱਤ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਗੰਭੀਰ ਹਾਲਤ 'ਚ ਪਿਓ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਰਸਤੇ ਦੇ ਵਿੱਚ ਹੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਰੁਪਿੰਦਰ ਸਿੰਘ ਹੈ। ਮ੍ਰਿਤਕ ਰੁਪਿੰਦਰ ਸਿੰਘ ਦਾ ਲੜਕਾ ਅਮਰਦੀਪ ਸਿੰਘ ਗੰਭੀਰ ਹਾਲਤ ਵਿਚ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। 
ਦੱਸਿਆ ਜਾ ਰਿਹਾ ਤਿੰਨ ਦੇ ਕਰੀਬ ਗੋਲੀਆਂ ਚੱਲੀਆਂ ਸਨ। ਨੌਜਵਾਨ ਅਮਰਦੀਪ ਸਿੰਘ ਦੇ ਦਿਲ ਵਿੱਚ ਗੋਲੀ ਲੱਗੀ ਹੈ। ਗੋਲੀ ਚੱਲਣ ਦੀ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲਿਆ। 

In The 12th Result The Numbers Were Low There Was A Fight Between Father And Son The Angry Father Was Shot


Popular Posts
Just Now