ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ

ਜਲੰਧਰ 'ਚ ਖਤਰਨਾਕ ਗਿਰੋਹ ਦਾ ਗੈਂਗਸਟਰ ਗ੍ਰਿਫਤਾਰ, ਫਿਰੌਤੀ ਦੇ ਮਾਮਲੇ ਦਾ ਪਰਦਾਫਾਸ਼

ਜਲੰਧਰ 'ਚ ਖਤਰਨਾਕ ਗਿਰੋਹ ਦਾ ਗੈਂਗਸਟਰ ਗ੍ਰਿਫਤਾਰ, ਫਿਰੌਤੀ ਦੇ ਮਾਮਲੇ


Admin / Punjab

ਸਟੇਟ ਡੈਸਕ : ਜਲੰਧਰ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੁੱਖ ਸਰਗਨਾ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਦੇ ਕਬਜ਼ੇ 'ਚੋਂ 5 ਪਿਸਤੌਲ, ਚਾਰ ਮੈਗਜ਼ੀਨ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਚਿੰਟੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ। ਉਸ ਤੋਂ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਕਿਸ ਨੂੰ ਦੇਣਾ ਸੀ। ਜਾਣਕਾਰੀ ਮੁਤਾਬਕ ਜਲੰਧਰ ਕਮਿਸ਼ਨਰੇਟ ਪੁਲਸ ਨੇ ਸੰਗਠਿਤ ਅਪਰਾਧ 'ਤੇ ਚੱਲ ਰਹੀ ਕਾਰਵਾਈ ਦੇ ਤਹਿਤ ਚਿੰਟੂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਚਿੰਟੂ 9 ਮਹੀਨਿਆਂ ਤੋਂ ਫਰਾਰ ਸੀ। ਜਲੰਧਰ ਸਿਟੀ ਪੁਲਿਸ ਕਾਫੀ ਸਮੇਂ ਤੋਂ ਦੋਸ਼ੀਆਂ ਦਾ ਪਿੱਛਾ ਕਰ ਰਹੀ ਸੀ। ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਉਸ ਨੂੰ ਜਲੰਧਰ ਸ਼ਹਿਰ ਤੋਂ ਕਾਬੂ ਕੀਤਾ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਜਲਦੀ ਹੀ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ।
ਵਿੱਕੀ ਗੌਂਡਰ ਗੈਂਗ ਦੇ ਸਾਥੀ ਨਵੀਨ ਸੈਣੀ ਉਰਫ਼ ਚਿੰਟੂ ਗੈਂਗ ਦਾ ਅਹਿਮ ਕੜੀ ਹੈ। ਉਹ ਗਿਰੋਹ ਲਈ ਹਥਿਆਰਾਂ ਦੀ ਤਸਕਰੀ ਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਨੂੰ ਸੰਭਾਲਦਾ ਸੀ। ਇਸ ਤੋਂ ਇਲਾਵਾ ਹੁਣ ਤੱਕ ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਚਿੰਟੂ 'ਤੇ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਤੇ ਹੋਰ ਵਰਗੇ ਕਈ ਘਿਨਾਉਣੇ ਅਪਰਾਧ ਦੇ ਮਾਮਲੇ ਦਰਜ ਹਨ। ਫਿਲਹਾਲ ਜਲੰਧਰ ਸਿਟੀ ਪੁਲਸ ਵਲੋਂ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ।

Gangster Of Dangerous Gang Arrested In Jalandhar Extortion Case Exposed


Popular Posts
Just Now