ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਕਾਲੀ ਦਲ ਵੱਲੋਂ ਰਵੀਕਰਨ ਸਿੰਘ ਕਾਹਲੋਂ 'ਤੇ ਐਕਸ਼ਨ, ਪਾਰਟੀ 'ਚੋਂ ਕੱਢਿਆ ਬਾਹਰ

Action-By-Akali-Dal-On-Ravikaran


Admin / Punjab

ਸਟੇਟ ਡੈਸਕ : ਅਕਾਲੀ ਦਲ ਨੇ ਹਲਕਾ ਡੇਰਾ ਬਾਬਾ ਨਾਨਕ ਤੋਂ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਜਿਸ ਦੀ ਜਾਣਕਾਰੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਆਪਣੀ ਫੇਸਬੁੱਕ 'ਤੇ ਇੱਕ ਸੰਦੇਸ਼ ਪਾ ਕੇ ਦਿੱਤੀ ਹੈ। ਡਾ.ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਦੋਸ਼ਾਂ ਤਹਿਤ ਰਵੀਕਰਨ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ।

ਵਰਨਣਯੋਗ ਹੈ ਕਿ ਰਵੀਕਰਨ ਸਿੰਘ ਕਾਹਲੋਂ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ ਜੋ ਅਕਾਲੀ ਸਰਕਾਰ ਵਿੱਚ ਕਈ ਉੱਚ ਅਹੁਦਿਆਂ ’ਤੇ ਰਹੇ ਹਨ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਗੱਲਾਂ ਚੱਲ ਰਹੀਆਂ ਸਨ, ਜਿਨ੍ਹਾਂ ਨੂੰ ਕਾਹਲੋਂ ਲਗਾਤਾਰ ਨਕਾਰ ਰਹੇ ਸਨ। ਹੁਣ ਜਦੋਂ ਕਾਹਲੋਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ ਤਾਂ ਅੱਜ ਕਾਦੀਆਂ 'ਚ 'ਆਪ' ਦੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ 'ਆਪ' 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

Action By Akali Dal On Ravikaran Singh Kahlon Expelled From The Party


Popular Posts
Just Now