ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗੱਬਰ ਬਾਊਂਸਰ ਦੀ ਸਿਰ ਦੀ ਨਾੜੀ ਫਟਣ ਕਾਰਨ ਮੌਤ, ਸਟੀਰੌਇਡ ਟੀਕੇ ਦੀ ਓਵਰਡੋਜ਼ ਕਾਰਨ ਪੀਜੀਆਈ ਚੱਲ ਰਿਹਾ ਸੀ ਇਲਾਜ

Gabbar-Bouncer-Dies-Due-To-Ruptu


Punjab

ਸਟੇਟ ਡੈਸਕ : ਡੇਰਾਬੱਸੀ ਦੇ ਪਿੰਡ ਜਵਾਹਰਪੁਰ ਦੇ 19 ਸਾਲਾ ਲੜਕੇ ਦੀ ਸਿਰ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਜਿਮ ਜਾਣ ਦਾ ਸ਼ੌਕੀਨ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਬਾਡੀ ਬਿਲਡਿੰਗ ਲਈ ਦਿੱਤੇ ਗਏ ਸਟੀਰੌਇਡ ਟੀਕੇ ਦੀ ਓਵਰਡੋਜ਼ ਕਾਰਨ ਉਸ ਦਾ ਪੀਜੀਆਈ 'ਚ ਇਲਾਜ ਚੱਲ ਰਿਹਾ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਰਾਜ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਜ਼ੈਲਦਾਰ ਵਜੋਂ ਹੋਈ ਹੈ। ਉਹ ਆਪਣੀ ਛੋਟੀ ਭੈਣ ਦਾ ਇਕਲੌਤਾ ਭਰਾ ਸੀ। ਕੁਲਰਾਜ ਸਿੰਘ ਉਰਫ ਬੱਬਰ ਦੀ ਮੌਤ ਤੋਂ ਬਾਅਦ ਪਿੰਡ ਜਵਾਹਰਪੁਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕ ਦੇ ਜੀਜਾ ਮਨਜੀਤ ਸਿੰਘ ਅਤੇ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਛੋਟਾ ਨੇ ਦੱਸਿਆ ਕਿ ਕੁਲਰਾਜ ਸਿੰਘ ਉਰਫ ਗੱਬਰ ਬਾਊਂਸਰ ਦਾ ਕੰਮ ਕਰਦਾ ਸੀ, 6 ਫੁੱਟ ਲੰਬਾ ਬੱਬਰ ਜਿੰਮ ਵਿੱਚ ਕਸਰਤ ਕਰਨ ਦਾ ਸ਼ੌਕੀਨ ਸੀ। ਉਸ ਨੇ ਦੱਸਿਆ ਕਿ 11 ਮਈ ਨੂੰ ਉਹ ਚੰਡੀਗੜ੍ਹ ਦੇ ਜਿੰਮ ਵਿੱਚ ਕਸਰਤ ਕਰ ਰਿਹਾ ਸੀ ਤਾਂ ਡਿੱਗ ਪਿਆ। ਉਸ ਨੂੰ ਨਿੱਜੀ ਹਸਪਤਾਲ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ। ਹਾਈ ਬਲੱਡ ਪ੍ਰੈਸ਼ਰ ਕਾਰਨ ਉਸ ਦੇ ਦਿਮਾਗ ਵਿਚ ਖੂਨ ਵਹਿਣ ਲੱਗਾ ਅਤੇ ਉਸ ਦੇ ਸਰੀਰ ਦੇ ਇਕ ਹਿੱਸੇ ਨੇ ਕੰਮ ਕਰਨਾ ਬੰਦ ਕਰ ਦਿੱਤਾ। ਪੀਜੀਆਈ ਚੰਡੀਗੜ੍ਹ ਵਿਖੇ ਉਸ ਦੇ ਸਿਰ ਦੀ ਸਰਜਰੀ ਵੀ ਹੋਈ ਸੀ। ਪਰ ਦੇਰ ਰਾਤ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਬਿਨਾਂ ਪੋਸਟਮਾਰਟਮ ਅਤੇ ਪੁਲਿਸ ਕਾਰਵਾਈ ਦੇ ਜਵਾਹਰਪੁਰ ਵਿੱਚ ਉਸਦਾ ਸਸਕਾਰ ਕਰ ਦਿੱਤਾ ਹੈ।

Gabbar Bouncer Dies Due To Rupture Of Cerebral Artery PGI Undergoing Treatment Due To Steroid Injection Overdose


Popular Posts
Just Now