ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Weather Forecast Update- ਪੰਜਾਬ ਦੇ 6 ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ, ਇਨ੍ਹਾਂ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ

Weather Forecast Update- ਪੰਜਾਬ ਦੇ 6 ਜ਼ਿਲ੍ਹਿਆਂ 'ਚ ਰੈੱਡ ਅਲਰਟ ਜ


Admin / Punjab

ਸਟੇਟ ਡੈਸਕ :  ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਵੱਧ ਰਹੀ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੰਜਾਬ 'ਚ ਰੈੱਡ ਅਲਰਟ ਵੀ ਜਾਰੀ ਕੀਤਾ ਹੈ ਪਰ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ 31 ਮਈ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਇੱਕ ਹਫ਼ਤੇ ਦੇ ਅੰਦਰ ਹੀ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਪੱਛਮੀ ਗੜਬੜ ਪੰਜਾਬ ਨੂੰ ਪ੍ਰਭਾਵਿਤ ਕਰੇਗੀ।

ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ 6 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਅਤੇ ਬਠਿੰਡਾ 'ਚ ਰੈੱਡ ਅਲਰਟ ਰਹੇਗਾ। ਜਦਕਿ ਪੂਰੇ ਸੂਬੇ 'ਚ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਸਾਰੇ ਸ਼ਹਿਰਾਂ ਵਿੱਚ 1 ਤੋਂ 2 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।

ਮੌਸਮ ਵਿਭਾਗ ਮੁਤਾਬਕ 29 ਮਈ ਤੋਂ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਜਿਸ ਕਾਰਨ ਕਈ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲੇਗਾ। ਮੀਂਹ ਦੀ ਸੰਭਾਵਨਾ ਘੱਟ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 45 ਤੋਂ 50 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਮਈ ਮਹੀਨੇ ਵਿੱਚ ਪੰਜ ਤੋਂ ਸੱਤ ਦਿਨ ਹੀਟਵੇਵ ਰਹੀ ਹੈ। ਉੱਤਰੀ ਭਾਰਤ ਦੀ ਗੱਲ ਕਰੀਏ ਤਾਂ ਪੰਜ ਪੱਛਮੀ ਗੜਬੜੀ ਸਰਗਰਮ ਹੋ ਗਈ ਪਰ ਸਿਰਫ਼ ਦੋ ਹੀ ਸਰਗਰਮ ਹਨ।

ਇਸ ਕਾਰਨ ਮੀਂਹ ਦੀਆਂ ਗਤੀਵਿਧੀਆਂ ਵੀ ਘੱਟ ਦੇਖਣ ਨੂੰ ਮਿਲੀਆਂ। ਮੌਸਮ ਵਿਭਾਗ ਮੁਤਾਬਕ ਜੂਨ ਦਾ ਮਹੀਨਾ ਵੀ ਰਾਹਤ ਵਾਲਾ ਨਜ਼ਰ ਨਹੀਂ ਆ ਰਿਹਾ। ਜੂਨ ਮਹੀਨੇ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਰਹਿਣ ਦਾ ਅਨੁਮਾਨ ਹੈ।

Weather Forecast Update Red Alert Issued In 6 Districts Of Punjab Chances Of Rain In These Areas


Popular Posts
Just Now