SAD NEWS - ਕਬੱਡੀ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਦੀ ਮੌਤ
Admin / Punjab
ਸਟੇਟ ਡੈਸਕ : ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਕ ਉੱਘੇ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਕਬੱਡੀ ਦਾ ਮਸ਼ਹੂਰ ਜਾਫੀ ‘ਪੰਮਾ ਸੋਹਾਣੇ ਵਾਲਾ’ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਕਬੱਡੀ ਖਿਡਾਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਮੋਹਾਲੀ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ, ਜਿਸ ਵਿੱਚ ਖਿਡਾਰੀ ਦੀ ਜਾਨ ਚਲੀ ਗਈ। ਦੱਸਿਆ ਜਾ ਰਿਹਾ ਹੈ ਖਿਡਾਰੀ ਨੇ ਜੂਨ ਮਹੀਨੇ ਕੈਨੇਡਾ 'ਚ ਹੋਣ ਵਾਲੇ ਕਬੱਡੀ ਕੱਪ 'ਚ ਹਿੱਸਾ ਲੈਣਾ ਸੀ। ਉੱਘੇ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਹੈ।
Sad News From The Kabaddi World The Death Of The Famous Jafi Pamma Sohane Wala