Weather Update - ਬਾਰਿਸ਼ ਨਾਲ ਲੋਕਾਂ ਨੂੰ ਮਿਲੀ ਰਾਹਤ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਬਾਰਿਸ਼ ਤੇ ਤੇਜ਼ ਹਵਾਵਾਂ ਲਈ ਔਰੇਂਜ ਅਲਰਟ ਜਾਰੀ
Admin / Punjab
ਸਟੇਟ ਡੈਸਕ : ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕਹਿਰ ਨਾਲ ਲੋਕ ਜੂਝ ਰਹੇ ਸਨ ਪਰ ਬੁੱਧਵਾਰ ਸ਼ਾਮ ਨੂੰ ਅਚਾਨਕ ਮੌਸਮ ਖਰਾਬ ਹੋ ਗਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਪੰਜਾਬ ਵਿਚ ਬੁੱਧਵਾਰ ਸ਼ਾਮ ਨੂੰ ਧੂੜ ਭਰੀ ਹਨੇਰੀ ਕਾਰਨ ਦਿਨ ਹਨੇਰਾ ਹੋ ਗਿਆ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਮੀਂਹ ਵੀ ਦੇਖਣ ਨੂੰ ਮਿਲਿਆ ਅਤੇ ਅੱਗ ਲੱਗਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਹਨ।
ਪੰਜਾਬ ਵਿਚ ਪੱਛਮੀ ਗੜਬੜੀ ਜ਼ੋਰ ਫੜ ਰਹੀ ਹੈ। ਪੰਜਾਬ ਦੇ ਕਈ ਸ਼ਹਿਰਾਂ 'ਚ ਬੁੱਧਵਾਰ ਸ਼ਾਮ ਨੂੰ ਤਾਪਮਾਨ 'ਚ ਅਚਾਨਕ ਬਦਲਾਅ ਦੇਖਣ ਨੂੰ ਮਿਲਿਆ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਵੀਰਵਾਰ ਨੂੰ ਵੀ ਅਜਿਹਾ ਹੀ ਮੌਸਮ ਰਹੇਗਾ।
ਇਸ ਨਾਲ ਪੰਜਾਬ 'ਚ ਸ਼ਨੀਵਾਰ ਤੋਂ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਰਾਜ ਵਿਚ ਮੀਂਹ ਅਤੇ ਤੇਜ਼ ਹਵਾਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦਾ ਪ੍ਰਭਾਵ ਪੰਜਾਬ ਵਿਚ 7 ਜੂਨ ਤੱਕ ਰਹਿਣ ਦੀ ਸੰਭਾਵਨਾ ਹੈ। 6 ਜੂਨ ਨੂੰ 4 ਜ਼ਿਲ੍ਹਿਆਂ ਨੂੰ ਛੱਡ ਕੇ ਪੂਰੇ ਪੰਜਾਬ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 7 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਇਲਾਕਿਆਂ 'ਚ 7 ਜੂਨ ਨੂੰ ਵੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ 8 ਜੂਨ ਤੋਂ ਪੰਜਾਬ ਵਿੱਚ ਮੌਸਮ ਆਮ ਵਾਂਗ ਹੋ ਜਾਵੇਗਾ। ਮੌਸਮ ਵਿਭਾਗ ਨੇ ਹੀਟ ਵੇਵ ਜਾਂ ਤੂਫਾਨ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਤਾਪਮਾਨ ਇਕ ਵਾਰ ਫਿਰ 44-45 ਡਿਗਰੀ ਦੇ ਆਸ-ਪਾਸ ਪੁੱਜਣਾ ਸ਼ੁਰੂ ਹੋ ਜਾਵੇਗਾ।
Weather Update People Got Relief Due To Rain Orange Alert Issued For Rain And Strong Winds In These Districts Of Punjab