ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਮਰੀਕਾ 'ਚ ਘਰੇਲੂ ਵਿਵਾਦ ਦੇ ਚਲਦਿਆਂ ਭਰਾ ਨੇ ਭਰਾ ਦਾ ਗੋਲੀ ਮਾਰ ਕੇ ਕੀਤਾ ਕਤਲ, ਮਾਂ ਦੇ ਗੋਲੀ ਮਾਰਨ ਤੋਂ ਬਾਅਦ ਕੀਤੀ ਖੁਦਕੁਸ਼ੀ

Due-to-a-domestic-dispute-in-ame


Admin / Punjab

ਗੁਰਪ੍ਰੀਤ ਸਿੰਘ ਧੰਜੂ, ਸਿਆਟਲ ਵਾਸ਼ਿੰਗਟਨ: ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਾਰੰਗਪੁਰ ਦੇ ਅਮਰੀਕਾ ਵਿਚ ਰਹਿ ਰਹੇ ਇਕ ਪਰਿਵਾਰ ਦੇ ਘਰੇਲੂ ਵਿਵਾਦ ਕਾਰਨ ਭਰਾ ਨੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸੇ ਦੌਰਾਨ ਉਸਦੀ ਮਾਂ ਦੇ ਵੀ ਗੋਲੀ ਮਾਰਨ ਉਪਰੰਤ ਘਰ ਤੋਂ ਥੋੜ੍ਹੀ ਦੂਰ ਜਾ ਕੇ ਕਥਿਤ ਦੋਸ਼ੀ ਨੇ ਆਪਣੇ-ਆਪ ਨੂੰ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਦੋਵਾਂ ਭਰਾਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੀ ਮਾਂ ਨੂੰ ਹਸਪਤਾਲ ਦਾਖਲ ਕਰਵਾ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸੰਬਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਸਾਬਕਾ ਸਰਪੰਚ ਸਰਬਜੀਤ ਸਿੰਘ ਪੱਪਲ ਨੇ ਦੱਸਿਆ ਕਿ ਉਨ੍ਹਾਂ ਦੇ ਤਾਇਆ ਸਾਬਕਾ ਸਰਪੰਚ ਸੁਰਤ ਸਿੰਘ ਜਿਸਦਾ ਬੇਟਾ ਭੁਪਿੰਦਰ ਸਿੰਘ ਪਿਛਲੇ 80 ਸਾਲਾਂ ਤੋਂ ਅਮਰੀਕਾ ਵਿਚ ਮੰਡਹਿੱਲ ਆਪਣੇ ਦੋ ਬੇਟੇ ਕਰਮਜੀਤ ਸਿੰਘ ਮੁਲਤਾਨੀ ਤੇ ਵਿਪੁੰਨਪਾਲ ਮੁਲਤਾਨੀ ਸਮੇਤ ਪਰਿਵਾਰ ਨਾਲ ਰਹਿ ਰਿਹਾ ਸੀ। ਬੀਤੇ ਦਿਨ ਦੀ ਰਾਤ ਨੂੰ ਭੁਪਿੰਦਰ ਸਿੰਘ ਵੱਡਾ ਲੜਕਾ ਕਰਮਜੀਤ ਮੁਲਤਾਨੀ ਘਰ ਆਇਆ ਤਾਂ ਆਪਣੇ ਕਮਰੇ ਵਿਚ ਸੋ ਰਹੇ ਆਪਣੇ 26 ਸਾਲ ਛੋਟੇ ਭਰਾ ਵਿਪੂਨ ਮੁਲਤਾਨੀ ਤੇ ਗੋਲੀਆਂ ਚਲਾ ਦਿੱਤੀਆਂ ਜਿਸਦੀ ਆਵਾਜ਼ ਸੁਣਕੇ ਨਾਲ ਦੇ ਕਮਰੇ ਵਿਚ ਸੁੱਤੇ ਉਸ ਦੇ ਮਾਤਾ ਪਿਤਾ ਬਾਹਰ ਆਏ ਤਾਂ ਬਚਾਅ ਦੌਰਾਨ ਮਾਂ ਦੇ ਗੋਲੀ ਲੱਗ ਗਈ। ਇਸ ਘਟਨਾਂ ਉਪਰੰਤ ਹਮਲਾਵਾਰ ਕਰਮਜੀਤ ਮੁਲਤਾਨੀ ਘਰੋਂ ਬਾਹਰ ਨਿਕਲ ਗਿਆ ਤੇ ਮਗਰੋਂ ਪਰਿਵਾਰ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਘਟਨਾ ਸਥਾਨ 'ਤੇ ਪੁੱਜੀ ਜਿਨ੍ਹਾਂ ਨੇ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਦ ਕਿ ਇਸ ਘਟਨਾ ਦੌਰਾਨ ਵਿਪਨ ਮੁਲਤਾਨੀ ਮ੍ਰਿਤਕ ਪਾਇਆ ਗਿਆ। ਇਸ ਉਪਰੰਤ ਘਟਨਾ ਦੀ ਜਦ ਪੁਲਿਸ ਕਾਤਲ ਦੀ ਭਾਲ ਲਈ ਬਾਹਰ ਨਿਕਲੀ ਤਾਂ ਘਰ ਤੋਂ ਇੱਕ ਕਿਲੋਮੀਟਰ ਦੂਰ ਕਾਤਲ ਨੌਜਵਾਨ ਮ੍ਰਿਤਕ ਪਾਇਆ ਗਿਆ। ਪੁਲਿਸ ਵੱਲੋਂ ਮੁੱਢਲੀ ਜਾਂਚ ਦੌਰਾਨ ਕਿਹਾ ਕਿ ਕਾਤਲ ਵੱਲੋਂ ਆਪਣੇ ਹਥਿਆਰ ਨਾਲ ਖੁਦ ਨੂੰ ਗੋਲੀ ਮਾਰ ਕੇ ਇਸਨੇ ਖੁਦਕਸ਼ੀ ਕੀਤੀ ਹੈ। ਇਸ ਘਟਨਾਂ ਦੇ ਅਸਲੀ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵਲੋਂ ਵੱਖ ਵੱਖ ਪਹਿਲੂਆਂ 'ਤੇ ਜਾਂਚ ਕਰਨ ਲਈ ਘਟਨਾ ਵਾਲੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਖਬਰ ਪਿੰਡ ਪੁੱਜਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਉਥੇ ਇਲਾਕੇ ਸੌਕ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੌਵਾ ਮ੍ਰਿਤਕ ਨੌਜਵਾਨਾਂ ਦੀ ਪਿੰਡ ਵਿਚ ਰਹਿ ਰਹੀ ਬਜ਼ੁਰਗ ਦਾਦੀ ਦੀ ਹਾਲਤ ਦੇਖੀ ਨਹੀਂ ਜਾ ਰਹੀ ਜਿਸ ਦਾ ਰੋ ਰੋ ਕੇ ਬੁਰਾ ਹਾਲ ਸੀ।


Due to a domestic dispute in america brother shot and killed his brother mother committed suicide after shooting him


Popular Posts
Just Now