ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Temple theft - ਬਾਬਾ ਖੇਤਰਪਾਲ ਮੰਦਰ 'ਚ ਹੋਈ ਚੋਰੀ, ਪਹਿਲਾਂ ਵੀ ਦੋ ਮੰਦਰਾਂ 'ਚ 4 ਵਾਰ ਹੋ ਚੁੱਕੀ ਹੈ ਚੋਰੀ, ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ

Temple theft - ਬਾਬਾ ਖੇਤਰਪਾਲ ਮੰਦਰ 'ਚ ਹੋਈ ਚੋਰੀ, ਪਹਿਲਾਂ ਵੀ ਦੋ ਮ


Admin / Punjab

ਸ਼੍ਰੀ ਮੁਕਤਸਰ ਸਾਹਿਬ, ਬੂਟਾ ਸਿੰਘ : ਸ਼੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ 'ਤੇ ਬਾਬਾ ਖੇਤਰਪਾਲ ਮੰਦਰ ਵਿਚ ਇਕ ਵਿਅਕਤੀ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰ ਵੱਲੋਂ 12 ਵਜੇ ਤੋਂ ਲੈ ਕੇ ਕਰੀਬ 4 ਵਜੇ ਤੱਕ ਦੇ ਸਮੇਂ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰ ਵੱਲੋਂ ਮੰਦਰ ਵਿਚ ਦਾਖਲ ਹੋ ਕੇ ਮੰਦਰ ਦੇ ਵਿਚ ਪਏ ਗੋਲਕ ਨੂੰ ਤੋੜ ਕੇ ਨਕਦੀ ਚੋਰੀ ਕਰਕੇ ਫਰਾਰ ਹੋ ਗਿਆ, ਜਿਸ ਦੀਆਂ ਤਸਵੀਰਾਂ ਸੀਸੀ ਟੀਵੀ ਕੈਮਰੇ ਵਿਚ ਕੈਦ ਹੋ ਗਈਆਂ ਹਨ। ਦੱਸਣਯੋਗ ਹੈ ਕਿ ਪਹਿਲਾਂ ਵੀ ਬਾਬਾ ਖੇਤਰਪਾਲ ਮੰਦਰ ਵਿਚ ਕਈ ਵਾਰ ਚੋਰੀਆਂ ਹੋ ਚੁੱਕੀਆਂ ਹਨ। ਅਬਹੋਰ ਰੋਡ 'ਤੇ ਬਣੇ ਬਾਬਾ ਖੇਤਰਪਾਲ ਮੰਦਰ ਵਿੱਚ ਤਿੰਨ ਵਾਰ ਚੋਰੀ ਹੋਈ ਤਾਂ ਉਸ ਤੋਂ ਬਾਅਦ ਮਲੋਟ ਰੋਡ 'ਤੇ ਬਣੇ ਬਾਬਾ ਖੇਤਰਪਾਲ ਮੰਦਰ ਵਿੱਚ ਚੋਰੀ ਦੀ ਵਾਰਦਾਤ ਨੂੰ ਚੋਰ ਵੱਲੋਂ ਅੰਜਾਮ ਦਿੱਤਾ ਗਿਆ ਤਾਂ ਉਸ ਤੋਂ ਬਾਅਦ ਹੁਣ ਬੁੜਾ ਗੁੱਜਰ ਰੋਡ 'ਤੇ ਬਣੇ ਬਾਬਾ ਖੇਤਰਪਾਲ ਮੰਦਰ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉੱਥੇ ਹੀ ਮੁਕਤਸਰ ਦੇ ਵਿੱਚ ਬਾਬਾ ਖੇਤਰਪਾਲ ਜੀ ਦੇ ਤਿੰਨ ਮੰਦਰਾਂ ਵਿਚ ਪੰਜ ਵਾਰ ਚੋਰੀ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਦੀਆਂ ਤਸਵੀਰਾਂ ਵੀ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀਆਂ ਹਨ। ਚੋਰ ਦੀਆਂ ਸਾਫ਼ ਤਸਵੀਰਾਂ ਦਿਖਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਚੋਰ ਵੱਲੋਂ ਲਗਾਤਾਰ ਮੰਦਰ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ। 


Theft Took Place In Baba Kshetrapal Temple Theft Has Already Happened 4 Times In Two Temples The Incident Was Captured In CCTV Camera


Popular Posts
Just Now