Cm mann - ਸੀਐੱਮ ਮਾਨ ਨੇ ਸਰਕਾਰੀ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਨੂੰ ਕੀਤੀ ਖਾਸ਼ ਅਪੀਲ, ਕਿਹਾ- ਨੌਕਰੀਆਂ ਲੈਣ ਦੇ ਝਾਂਸੇ 'ਚ ਆਏ ਕੇ ਨਾ ਹੋਣ ਠੱਗੀਆਂ ਦਾ ਸ਼ਿਕਾਰ
Admin / Punjab
ਸਟੇਟ ਡੈਸਕ : ਪਿਛਲੇ ਸਮੇਂ 'ਚ ਭ੍ਰਿਸ਼ਟਾਚਾਰ ਕਾਰਨ ਬਹੁਤ ਸਾਰੇ ਹੁਸ਼ਿਆਰ ਨੌਜਵਾਨਾਂ ਦਾ ਭਵਿੱਖ ਤਬਾਹ ਹੋਇਆ ਹੈ। ਨੌਜਵਾਨਾਂ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਜਾਲਸਾਜ਼ ਨੌਜਵਾਨਾਂ ਤੋਂ ਲੱਖਾਂ ਰੁਪਏ ਠੱਗੇ ਲੈਂਦੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ 'ਚ ਨਾ ਫਸਣ। ਇੱਥੋਂ ਜਾਰੀ ਸੁਨੇਹੇ 'ਚ ਮੁੱਖ ਮੰਤਰੀ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 102 ਵਿਅਕਤੀਆਂ ਨੂੰ ਨੌਕਰੀ ਦਿਵਾਉਣ ਬਹਾਨੇ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ 2 ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕੀਤਾ ਹੈ।ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਬਾਰੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ 43 ਹਜ਼ਾਰ ਤੋਂ ਵੱਧ ਨੌਕਰੀਆਂ ਨਿਰੋਲ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ ਅਤੇ ਇਸ 'ਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੂਬੇ 'ਚ ਨੌਕਰੀ ਬਦਲੇ ਪੈਸੇ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਠੱਗੀਆਂ ਮਾਰਨ ਵਾਲੇ ਨੌਜਵਾਨਾਂ ਨੂੰ ਸਿਰਫ਼ ਧੋਖਾ ਦੇ ਰਹੇ ਹਨ ਕਿਉਂਕਿ ਪੰਜਾਬ 'ਚ ਸਰਕਾਰੀ ਨੌਕਰੀਆਂ ਦੀ ਭਰਤੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋ ਰਹੀ ਹੈ। ਸੂਬਾ ਸਰਕਾਰ ਭ੍ਰਿਸ਼ਟਾਚਾਰ ਦੇ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ, ਜਿਸ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗਿਰੋਹ 2021 ਤੋਂ ਚੱਲ ਰਿਹਾ ਸੀ ਪਰ ਹੁਣ ਇਹ ਵਿਜੀਲੈਂਸ ਬਿਊਰੋ ਦੇ ਜਾਲ 'ਚ ਫਸ ਗਿਆ ਹੈ। ਪੰਜਾਬ 'ਚ ਇਮਾਨਦਾਰ ਸਰਕਾਰ ਹੈ, ਜਿੱਥੇ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੋਈ ਵੀ ਪੰਜਾਬੀ, ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ।
CM Mann CM Mann Made A Special Appeal To The Youths Who Are Taking Government Jobs Said Don t Fall Prey To Frauds By Getting Jobs