ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Bhakra Dam - ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਕੀਤੀ ਜਾ ਰਹੀ ਹੈ ਤਿਆਰੀ, ਪੰਜਾਬ ਦੇ ਲੋਕ ਰਹਿਣ ਚੌਕਸ, ਅਫਵਾਹਾਂ ਤੋਂ ਬਚਣ ਦੀ ਅਪੀਲ

Bhakra Dam - ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਕੀਤੀ ਜਾ ਰਹੀ ਹੈ ਤਿਆਰੀ


Admin / Punjab

ਸਟੇਟ ਡੈਸਕ : ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਬੀਐੱਮਬੀ ਵੱਲੋਂ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਨੇ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਵੀ ਸਤਲੁਜ ਦਰਿਆ ਨੇੜੇ ਪੈਂਦੇ ਪਿੰਡਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। 28/5/24 ਨੂੰ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਅਨੁਸਾਰ ਭਾਈਵਾਲ ਰਾਜਾਂ ਦੀ ਬਿਜਲੀ ਅਤੇ ਪਾਣੀ ਦੀ ਮੰਗ ਅਤੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ 13 ਜੂਨ 2024 ਨੂੰ ਭਾਖੜਾ ਡੈਮ ਤੋਂ 26500 ਕਿਊਸਿਕ ਅਤੇ 26500 ਕਿਊਸਿਕ ਪਾਣੀ ਟਰਬਾਈਨ ਰਾਹੀਂ ਛੱਡਿਆ ਜਾਵੇਗਾ। ਨੰਗਲ ਡੈਮ ਤੋਂ 13 ਜੂਨ 2024 ਨੂੰ ਪਾਣੀ ਛੱਡਿਆ ਜਾਵੇਗਾ। ਸਤਲੁਜ ਦਰਿਆ ਵਿੱਚ ਸਿਰਫ਼ 4500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਡੈਮ ਤੋਂ 13 ਜੂਨ ਨੂੰ ਪਾਣੀ ਕਿਸੇ ਵੇਲੇ ਵੀ ਪਾਣੀ ਛੱਡਿਆ ਜਾ ਸਕਦਾ ਹੈ। ਇਸ ਸਮੇਂ ਨੰਗਲ ਡੈਮ ਤੋਂ ਸਤਲੁਜ ਦਰਿਆ ਵਿੱਚ 640 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਤੋਂ ਪਾਣੀ ਛੱਡਣ ਦੇ ਸਬੰਧ ਵਿਚ ਅਧਿਕਾਰੀਆਂ ਨੇ ਲੋਕਾਂ ਨੂੰ ਘਬਰਾਉਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਦਰਿਆਵਾਂ ਦੇ ਕੰਢੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ।

Bhakra Dam Preparations Are Being Made To Release Water From Bhakra Dam People Of Punjab Should Be Alert Appeal To Avoid Rumours


Popular Posts
Just Now