ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Jalandhar By-election - ਜਲੰਧਰ ਪੱਛਮੀ ਸੀਟ ਲਈ ਬਸਪਾ ਨੇ ਉਮੀਦਵਾਰ ਦਾ ਕੀਤਾ ਐਲਾਨ, ਬਿੰਦਰ ਲਾਖਾ ਨੂੰ ਦਿੱਤਾ ਟਿਕਟ

Jalandhar By-election - ਜਲੰਧਰ ਪੱਛਮੀ ਸੀਟ ਲਈ ਬਸਪਾ ਨੇ ਉਮੀਦਵਾਰ ਦ


Admin / Punjab

ਸਟੇਟ ਡੈਸਕ : ਬਹੁਜਨ ਸਮਾਜ ਪਾਰਟੀ (ਬਸਪਾ) ਨੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਜਲੰਧਰ ਪੱਛਮੀ ਤੋਂ ਬਿੰਦਰ ਲਾਖਾ ਨੂੰ ਉਮੀਦਵਾਰ ਬਣਾਇਆ ਹੈ। ਦੱਸਣਯੋਗ ਹੈ ਕਿ ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਵਰਕਰ ਹਨ ਜੋ ਪਿਛਲੇ 25 ਸਾਲਾਂ ਤੋਂ ਪਾਰਟੀ ਸੰਗਠਨ ਲਈ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ਰਹੇ ਹਨ। ਵਰਨਣਯੋਗ ਹੈ ਕਿ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈੱਸ ਨੋਟ ਰਾਹੀਂ ਐਲਾਨ ਕੀਤਾ ਹੈ ਕਿ ਜਲੰਧਰ ਪੱਛਮੀ ਦੀ ਉਪ ਚੋਣ ਲਈ ਬਿੰਦਰ ਲਾਖਾ ਹੀ ਉਮੀਦਵਾਰ ਹੋਣਗੇ। 

 ਬਹੁਜਨ ਸਮਾਜ ਪਾਰਟੀ ਦੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਅੱਜ ਕਿਹਾ ਸੀ ਕਿ ਪਾਰਟੀ ਨੇ ਜਲੰਧਰ ਪੱਛਮੀ ਦੀ ਵਿਧਾਨ ਸਭਾ ਉਪ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਫੈਸਲਾ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਮੂਹ ਪਾਰਟੀ ਲੀਡਰਸ਼ਿਪ ਅਤੇ ਲੋਕ ਸਭਾ ਜਲੰਧਰ ਦੇ ਵਰਕਰਾਂ ਦੀ ਰਾਇ ਤੋਂ ਬਾਅਦ ਲਿਆ ਗਿਆ ਹੈ।


Jalandhar By election BSP Announced Candidate For Jalandhar West Seat Ticket Given To Binder Lakha


Popular Posts
Just Now