Amarnath Yatra 2024 - ਅਮਰਨਾਥ ਯਾਤਰਾ ਸ਼ੁਰੂ, ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਪਹੁੰਚ ਰਹੇ ਨੇ ਸ਼ਰਧਾਲੂ, ਭਾਰੀ ਸੁਰੱਖਿਆ ਬਲ ਤਾਇਨਾਤ
Admin / National
ਨੈਸ਼ਨਲ ਡੈਸਕ : ਸਾਲਾਨਾ ਅਮਰਨਾਥ ਯਾਤਰਾ ਲਈ 4603 ਸ਼ਰਧਾਲੂਆਂ ਦਾ ਪਹਿਲਾ ਜੱਥਾ ਸ਼ੁੱਕਰਵਾਰ ਨੂੰ ਸਖ਼ਤ ਸੁਰੱਖਿਆ ਵਿਚਕਾਰ ਕਸ਼ਮੀਰ ਘਾਟੀ ਪਹੁੰਚ ਗਿਆ। ਇਸ ਸਥਾਨ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸੀਨੀਅਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਕਈ ਥਾਵਾਂ 'ਤੇ ਸ਼ਰਧਾਲੂਆਂ ਦਾ ਸਵਾਗਤ ਕੀਤਾ। ਯਾਤਰੀਆਂ ਨੂੰ ਜੰਮੂ ਦੇ ਭਗਵਤੀ ਨਗਰ ਆਧਾਰ ਕੈਂਪ ਤੋਂ ਰਵਾਨਾ ਕੀਤਾ ਗਿਆ ਸੀ। ਸ਼ਰਧਾਲੂ ਦੀਆਂ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾਵੇਗੀ। ਕੁਲਗਾਮ, ਅਨੰਤਨਾਗ, ਸ੍ਰੀਨਗਰ ਅਤੇ ਬਾਂਦੀਪੋਰਾ ਜ਼ਿਲ੍ਹਿਆਂ ਵਿੱਚ ਕਸ਼ਮੀਰ ਜਾਣ ਵਾਲੇ ਸ਼ਰਧਾਲੂਆਂ ਦੇ ਸਮੂਹ ਦਾ ਪ੍ਰਸ਼ਾਸਨ ਅਤੇ ਲੋਕਾਂ ਵੱਲੋਂ ਫੁੱਲਾਂ ਦੇ ਹਾਰਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ।
Amarnath Yatra 2024 Amarnath Yatra Begins Pilgrims Arrive For Baba Barfani s Darshan Heavy Security Forces Deployed