Amritpal Singh- ਡਿਬਰੂਗੜ੍ਹ ਜੇਲ੍ਹ 'ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਇਸ ਦਿਨ ਚੁੱਕਣਗੇ ਸਹੁੰ, ਪੰਜਾਬ ਸਰਕਾਰ ਨੇ ਲੋਕ ਸਭਾ ਸਪੀਕਰ ਨੂੰ ਭੇਜਿਆ ਪੱਤਰ
Admin / Punjab
ਸਟੇਟ ਡੈਸਕ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨਐਸਏ ਤਹਿਤ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਬੰਧ ਵਿਚ ਪੰਜਾਬ ਸਰਕਾਰ ਦੀ ਤਰਫੋਂ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਗਿਆ ਹੈ। ਦੂਜੇ ਪਾਸੇ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਸਹੁੰ ਚੁੱਕ ਪ੍ਰਕਿਰਿਆ ਲਈ ਲੋਕ ਸਭਾ ਸਪੀਕਰ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਸਰਕਾਰ ਵੱਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਇੱਕ ਅਰਜ਼ੀ ਭੇਜੀ ਗਈ ਸੀ।ਹਾਲ ਹੀ ਵਿੱਚ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਡੀਸੀ ਅੰਮ੍ਰਿਤਸਰ ਨੂੰ ਪੈਰੋਲ ਲਈ ਅਰਜ਼ੀ ਭੇਜੀ ਗਈ ਸੀ। ਇਸ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਵਕੀਲ ਅਤੇ ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਅੰਮ੍ਰਿਤਸਰ ਵਿਚ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਲਈ ਪੈਰੋਲ ਲਈ ਅਰਜ਼ੀ ਅੰਮ੍ਰਿਤਸਰ ਦੇ ਡੀਸੀ ਇਸ ਤੋਂ ਬਾਅਦ ਇਹ ਅਰਜ਼ੀ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਭੇਜੀ ਗਈ, ਜਿਸ ਨੇ ਇਸ 'ਤੇ ਕਾਰਵਾਈ ਕਰਦਿਆਂ ਇਹ ਅਰਜ਼ੀ ਲੋਕ ਸਭਾ ਸਪੀਕਰ ਨੂੰ ਭੇਜ ਦਿੱਤੀ।
ਐੱਨ.ਆਈ.ਏ. ਨੇ ਦਿੱਤੀ ਮਨਜ਼ੂਰੀ
ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੀ ਅੰਮ੍ਰਿਤਪਾਲ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਮਨਜ਼ੂਰੀ ਦੇ ਦਿੱਤੀ ਹੈ। ਐੱਨਆਈਏ ਵੱਲੋਂ ਕਾਨੂੰਨੀ ਮਨਜ਼ੂਰੀ ਦੇ ਦਿੱਤੀ ਗਈ ਹੈ, ਹਾਲਾਂਕਿ ਇਸ ਸਬੰਧ ਵਿੱਚ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸੇ ਤਰ੍ਹਾਂ ਦੇ ਇਕ ਹੋਰ ਮਾਮਲੇ ਵਿਚ ਐੱਨ.ਆਈ.ਏ. ਨੇ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਰਸ਼ੀਦ ਇੰਜੀਨੀਅਰ ਨੂੰ ਸਹੁੰ ਚੁੱਕਣ ਦੀ ਮਨਜ਼ੂਰੀ ਦੇ ਦਿੱਤੀ ਹੈ, ਐੱਨ.ਆਈ.ਏ. ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਨਿਯਮਾਂ ਮੁਤਾਬਕ ਚੁਣੇ ਗਏ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਪੈਂਦੀ ਹੈ। ਅੰਮ੍ਰਿਤਪਾਲ ਸਿੰਘ ਦਾ ਨਾਂ ਅਤੇ ਲੋਕ ਸਭਾ ਮੈਂਬਰ ਵਜੋਂ ਨਿਯੁਕਤੀ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਨਿਰਧਾਰਤ ਸਮੇਂ ਲਈ ਇਕ ਦਿਨ ਦੀ ਪੈਰੋਲ ਦਿੱਤੀ ਜਾਵੇਗੀ।
Amritpal Singh Member Of Parliament Amritpal Imprisoned In Dibrugarh Jail Will Take Oath On This Day Punjab Government Has Sent A Letter To Lok Sabha Speaker