ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Patiala news - ਪ੍ਰਵਾਸੀ ਮਜ਼ਦੂਰ ਨੇ ਨਰੇਗਾ ਮਜ਼ਦੂਰਾਂ 'ਤੇ ਚੜ੍ਹਾਇਆ ਟਰੈਕਟਰ, ਦੋ ਦੀ ਮੌਤ, ਦਰਜਨ ਦੇ ਕਰੀਬ ਲੋਕ ਜ਼ਖਮੀ

Patiala news -  ਪ੍ਰਵਾਸੀ ਮਜ਼ਦੂਰ ਨੇ ਨਰੇਗਾ ਮਜ਼ਦੂਰਾਂ 'ਤੇ ਚੜ੍ਹਾਇਆ


Admin / Punjab

ਸਟੇਟ ਡੈਸਕ : ਨਾਭਾ ਬਲਾਕ ਦੇ ਪਿੰਡ ਹਸਨਪੁਰ ਪੁਲ ਨੇੜੇ ਨਰੇਗਾ ਮਜ਼ਦੂਰਾਂ ਦੇ ਉਪਰ ਇੱਕ ਟਰੈਕਟਰ ਚੜ੍ਹਨ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਮਹਿਲਾ ਨਰੇਗਾ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਦਰਜਨ ਦੇ ਕਰੀਬ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਇਕ ਬਜ਼ੁਰਗ ਵੀ ਸ਼ਾਮਲ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਰੈਕਟਰ ਨੂੰ ਇਕ ਪ੍ਰਵਾਸੀ ਮਜ਼ਦੂਰ ਚਲਾ ਰਿਹਾ ਸੀ ਜਿਸ ਦੀ ਰਫ਼ਤਾਰ ਬਹੁਤ ਤੇਜ਼ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਲਾਪਰਵਾਹੀ ਵਰਤਣ ਵਾਲੇ ਟਰੈਕਟਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਵੀ ਲਿਆਉਣਗੇ ਕਿ ਇਸ ਹਾਦਸੇ ਦਾ ਸ਼ਿਕਾਰ ਹੋਏ ਗਰੀਬ ਨਰੇਗਾ ਮਜ਼ਦੂਰਾਂ ਦੀ ਆਰਥਿਕ ਮਦਦ ਕੀਤੀ ਜਾਵੇ।


ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਸਨਪੁਰ ਦੇ ਪੁਲ ’ਤੇ 50-60 ਨਰੇਗਾ ਮਜ਼ਦੂਰ ਮੌਜੂਦ ਸਨ, ਜਦੋਂ ਇੱਕ ਬੇਕਾਬੂ ਟਰੈਕਟਰ, ਜਿਸ ਨੂੰ ਇੱਕ ਪ੍ਰਵਾਸੀ ਮਜ਼ਦੂਰ ਚਲਾ ਰਿਹਾ ਸੀ, ਨੇ ਸਿੱਧਾ ਮਜ਼ਦੂਰਾਂ ’ਤੇ ਚੜ੍ਹਾ ਦਿੱਤਾ। ਇਸ ਹਾਦਸੇ 'ਚ ਦੋ ਔਰਤਾਂ ਦੀ ਮੌਤ ਹੋ ਗਈ ਅਤੇ ਕਰੀਬ 12 ਲੋਕ ਜ਼ਖਮੀ ਹੋ ਗਏ। ਮ੍ਰਿਤਕ ਔਰਤਾਂ ਵਿੱਚ ਜਰਨੈਲ ਕੌਰ ਵਾਸੀ ਹਸਨਪੁਰ ਅਤੇ ਪਿੰਡ ਤੁਗਾਂ ਦੀ ਰਹਿਣ ਵਾਲੀ ਦ੍ਰੋਪਤੀ ਸ਼ਾਮਲ ਹਨ। ਹਾਦਸੇ ਵਿੱਚ ਕਈ ਔਰਤਾਂ ਦੀਆਂ ਲੱਤਾਂ ਅਤੇ ਬਾਹਾਂ ਟੁੱਟ ਗਈਆਂ। ਇਸ ਹਾਦਸੇ ਤੋਂ ਬਾਅਦ ਪ੍ਰਵਾਸੀ ਮਜ਼ਦੂਰ ਨੇ ਸਿੱਧਾ ਉਸ ਟਰੈਕਟਰ ਨੂੰ ਉਤਾਰ ਦਿੱਤਾ, ਜਿਸ 'ਤੇ ਝੋਨਾ ਲੱਦਿਆ ਹੋਇਆ ਸੀ।


Patiala News Migrant Worker Rammed Tractor On NREGA Workers Two Died Around A Dozen People Injured


Popular Posts
Just Now