ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Amritpal Singh oath - ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Amritpal-Singh-Took-Oath-As-Memb


Admin / Punjab

ਸਟੇਟ ਡੈਸਕ : ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਪੰਜ ਜੁਲਾਈ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ। ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਦਿੱਲੀ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਸੀ। ਅੰਮ੍ਰਿਤਪਾਲ ਸਿੰਘ ਨੂੰ ਅਸਾਮ ਤੋਂ ਹਵਾਈ ਜਹਾਜ਼ ਰਾਹੀਂ ਸਿੱਧਾ ਨਵੀਂ ਦਿੱਲੀ ਲਿਆਂਦਾ ਗਿਆ। ਇਸ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਉਨ੍ਹਾਂ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁਕਾਈ।

ਜਾਣਕਾਰੀ ਅਨੁਸਾਰ ਅਦਾਲਤ ਨੇ ਅੰਮ੍ਰਿਤਪਾਲ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਕੁਝ ਸ਼ਰਤਾਂ ਵੀ ਰੱਖੀਆਂ ਸੀ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਸੀ ਕਿ ਅੰਮ੍ਰਿਤਪਾਲ ਦੇ ਦਿੱਲੀ ਵਿੱਚ ਰਹਿਣ ਦੌਰਾਨ ਉਸ ਦੇ ਪਰਿਵਾਰ ਜਾਂ ਰਿਸ਼ਤੇਦਾਰਾਂ ਵੱਲੋਂ ਮੀਡੀਆ ਵਿੱਚ ਕੋਈ ਬਿਆਨ ਨਹੀਂ ਦਿੱਤਾ ਜਾਵੇਗਾ।

Amritpal Singh Took Oath As Member Of Parliament


Popular Posts
Just Now