ਐੱਸਜੀਪੀਸੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ, ਕੰਗਨਾ ਰਣੌਤ ਖਿਲਾਫ ਮਾਮਲਾ ਦਰਜ ਕਰਨ ਦੀ ਕੀਤੀ ਮੰਗ
Admin / Punjab
ਸਟੇਟ ਡੈਸਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕਾਰਜਕਾਰਨੀ ਨੇ ਭਾਜਪਾ ਦੀ ਸੰਸਦ ਮੈਂਬਰ ਕੰਗਣਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੰਗਨਾ ਦੇ ਪੰਜਾਬ ਵਿਰੋਧੀ ਅਤੇ ਨਫਰਤ ਭਰੇ ਭਾਸ਼ਣ 'ਤੇ ਕਾਰਵਾਈ ਨਾ ਕਰਨਾ ਸੂਬੇ ਦੀ ਨੁਮਾਇੰਦਗੀ ਤੋਂ ਮੂੰਹ ਮੋੜਨ ਦੇ ਬਰਾਬਰ ਹੈ।
ਇਸ ਦੇ ਨਾਲ ਹੀ ਇੱਕ ਹੋਰ ਮਤਾ ਪਾਸ ਕਰਦਿਆਂ ਕਾਰਜਕਾਰਨੀ ਨੇ ਰਾਜਸਥਾਨ ਵਿਚ ਹਾਲ ਹੀ ਵਿਚ ਹੋਈ ਨਿਆਂਇਕ ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਉਮੀਦਵਾਰਾਂ ਨੂੰ ਧਾਰਮਿਕ ਕਕਾਰ ਉਤਾਰਨ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਸਰਕਾਰ ਤੋਂ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ 'ਚ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ। ਅੰਮ੍ਰਿਤ ਛਕਣ ਵਾਲੇ ਸਿੱਖ ਉਮੀਦਵਾਰਾਂ ਨੂੰ ਕੱਕਾਰ ਉਤਾਰਨ ਲਈ ਮਜਬੂਰ ਕਰਨਾ ਸਿੱਖਾਂ ਨਾਲ ਵਿਤਕਰਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 25 ਤਹਿਤ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਅਧਿਕਾਰ ਹੈ। ਰਾਜਸਥਾਨ ਵਿੱਚ ਕੀਤੀ ਗਈ ਮਨਮਾਨੀ ਕਾਰਵਾਈ ਸੰਵਿਧਾਨ ਦੀ ਘੋਰ ਉਲੰਘਣਾ ਹੈ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਅਗਲੀ ਕਾਰਵਾਈ ਸ਼ੁਰੂ ਕਰੇਗੀ।
SGPC Demand To File Case Against Kangana Ranaut